ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
Wednesday, Jan 03, 2024 - 11:58 AM (IST)
ਨੈਸ਼ਨਲ ਡੈਸਕ- ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਹੁਕਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਹਨ। ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਠੰਡ ਦੇ ਮੱਦੇਨਜ਼ਰ 6 ਜਨਵਰੀ ਤੱਕ ਨਰਸਰੀ ਤੋਂ 8ਵੀਂ ਤੱਕ ਦੀਆਂ ਜਮਾਤਾਂ ਦੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਮੇਤ 8 ਸੂਬਿਆਂ ਦੇ ਡਰਾਈਵਰ ਹੜਤਾਲ ’ਤੇ, ‘ਹਿੱਟ ਐਂਡ ਰਨ’ ਕਾਨੂੰਨ ਦਾ ਵਿਰੋਧ ਤੇਜ਼
ਗੌਤਮਬੁੱਧ ਨਗਰ ਦੇ ਜ਼ਿਲ੍ਹਾ ਅਧਿਕਾਰੀ ਮਨੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਠੰਡ ਅਤੇ ਸੰਘਣੀ ਧੁੰਦ ਕਾਰਨ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ 'ਚ ਨਰਸਰੀ ਤੋਂ 8ਵੀਂ ਜਮਾਤਾਂ ਤੱਕ ਦੇ ਬੱਚਿਆਂ ਲਈ 6 ਜਨਵਰੀ ਤੱਕ ਛੁੱਟੀਆਂ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਆਦੇਸ਼ ਦੀ ਪਾਲਣਾ ਨਹੀਂ ਕਰਨ ਵਾਲੇ ਸਕੂਲ ਸੰਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੌਤਮਬੁੱਧ ਨਗਰ ਜ਼ਿਲ੍ਹੇ ਦੇ ਅਧੀਨ 9ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ 9ਵੀਂ ਤੋਂ 12ਵੀਂ ਤੱਕ ਦੇ ਸਕੂਲ ਸਵੇਰੇ 10ਵੇਂ ਤੋਂ ਦੁਪਹਿਰ 3 ਵਜੇ ਤੱਕ ਹੀ ਖੁੱਲ੍ਹ ਸਕਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8