ਕਸ਼ਮੀਰ ''ਚ ਇੱਕ ਹੋਰ ਹਮਲਾ, ਛੋਟੇ ਹਥਿਆਰਾਂ ਨਾਲ ਹਮਲਾ ਕਰ ਰਹੇ ''ਹਾਈਬ੍ਰਿਡ ਅੱਤਵਾਦੀ''
Friday, Oct 08, 2021 - 12:13 AM (IST)
ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਵੀਰਵਾਰ ਸਵੇਰੇ ਦੋ ਲੋਕਾਂ ਦੀ ਹੱਤਿਆ ਤੋਂ ਬਾਅਦ ਹੁਣ ਰਾਤ ਵਿੱਚ ਬਾਂਦੀਪੋਰਾ ਈਦਗਾਹ 'ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਅਜੇ ਕਿਸੇ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਨਹੀਂ ਹੈ। ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ - ਲਖੀਮਪੁਰ ਮਾਮਲਾ: ਐਕਸ਼ਨ 'ਚ UP ਪੁਲਸ, ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੇ ਬਾਹਰ ਪੁਲਸ ਨੇ ਚਿਪਕਾਇਆ ਨੋਟਿਸ
ਅਣਪਛਾਤੇ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੀ 161 ਬਟਾਲੀਅਨ ਵੱਲ ਗ੍ਰਨੇਡ ਸੁੱਟਿਆ। ਇੱਕ ਸ਼ਖਸ ਨੇ ਦੱਸਿਆ ਕਿ ਈਦਗਾਹ ਅਲੀ ਮਸਜਿਦ ਵਿੱਚ ਇੱਕ ਕੋਏ ਬੈਂਕਰ ਨੇ ਕੁੱਝ ਦੂਰੀ 'ਤੇ ਧਮਾਕਾ ਕਰ ਦਿੱਤਾ। ਹਮਲੇ ਵਿੱਚ ਕੋਈ ਜਖ਼ਮੀ ਨਹੀਂ ਹੋਇਆ ਹੈ। ਪੁਲਸ ਸਫਾਕਦਲ ਮੌਕੇ 'ਤੇ ਪਹੁੰਚ ਗਈ ਹੈ।
ਹਾਈਬ੍ਰਿਡ ਅੱਤਵਾਦੀਆਂ ਦਾ ਇਸਤੇਮਾਲ- ਸੂਤਰ
ਇਸ ਦੌਰਾਨ ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਹਾਈਬ੍ਰਿਡ ਅੱਤਵਾਦੀਆਂ ਦਾ ਇਸਤੇਮਾਲ ਕਰ ਰਹੇ ਹਨ।
ਸੂਤਰਾਂ ਨੇ ਦੱਸਿਆ ਕਿ ਇਸ ਹੱਤਿਆਵਾਂ ਲਈ ਇਨ੍ਹਾਂ ਅੱਤਵਾਦੀ ਸਮੂਹਾਂ ਦੁਆਰਾ ਇਸਤੇਮਾਲ ਕੀਤੇ ਜਾਣ ਵਾਲੇ ਹਾਈਬ੍ਰਿਡ ਅੱਤਵਾਦੀ ਜ਼ਿਆਦਾਤਰ ਆਮ ਕੰਮਾਂ ਵਿੱਚ ਲੱਗੇ ਹੁੰਦੇ ਹਨ ਅਤੇ ਇਨ੍ਹਾਂ ਦਾ ਛੋਟੇ ਹਥਿਆਰਾਂ ਦਾ ਇਸਤੇਮਾਲ ਕਰਕੇ ਅਜਿਹੀਆ ਹੱਤਿਆਵਾਂ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਨ੍ਹਾਂ ਵਿਚੋਂ ਕੁੱਝ ਨੌਜਵਾਨਾਂ ਬਾਰੇ ਕਈ ਇਨਪੁਟ ਮਿਲੇ ਹਨ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਚਾਰਟਰਡ ਜਹਾਜ਼ ਰਾਹੀਂ ਭਾਰਤ ਆਉਣ ਵਾਲੇ ਸੈਲਾਨੀਆਂ ਲਈ 15 ਅਕਤੂਬਰ ਤੋਂ ਟੂਰਿਸਟ ਵੀਜ਼ਾ ਜਾਰੀ ਕਰੇਗਾ MHA
ਪਿਛਲੇ ਕੁੱਝ ਦਿਨਾਂ ਵਿੱਚ ਕਸ਼ਮੀਰ ਵਿੱਚ ਅੱਤਵਾਦੀਆਂ ਵਲੋਂ ਹਮਲੇ ਵੱਧ ਗਏ ਹਨ। ਅੱਤਵਾਦੀਆਂ ਨੇ ਅੱਜ ਵੀਰਵਾਰ ਨੂੰ ਸਕੂਲ ਦੇ ਪ੍ਰਿੰਸੀਪਲ ਅਤੇ ਟੀਚਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅੱਤਵਾਦੀ ਪਿਛਲੇ 5 ਦਿਨਾਂ ਵਿੱਚ 7 ਨਾਗਰਿਕਾਂ ਦੀ ਹੱਤਿਆ ਕਰ ਚੁੱਕੇ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।