ਪਹਿਲਗਾਮ ਮਗਰੋਂ ਫ਼ਿਰ ਤੋਂ ਦੇਸ਼ ਨੂੰ ਦਹਿਲਾਉਣ ਦੀ ਤਿਆਰੀ ! ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Saturday, Apr 26, 2025 - 04:26 PM (IST)

ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਕਾਰਨ ਪੂਰਾ ਦੇਸ਼ ਸਦਮੇ 'ਚ ਹੈ ਉੱਥੇ ਹੀ ਹੁਣ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਹੋਟਲਾਂ ਨੂੰ ਉਡਾਉਣ ਦੀ ਧਮਕੀ ਵਾਲਾ ਇਕ ਈ-ਮੇਲ ਪ੍ਰਾਪਤ ਹੋਇਆ ਹੈ। ਧਮਕੀ ਮਿਲਣ ਮਗਰੋਂ ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੰਬ ਨਿਰੋਧਕ ਇਕਾਈਆਂ ਅਤੇ ਕੁੱਤਿਆਂ ਦੇ ਦਸਤੇ ਤਾਇਨਾਤ ਕਰ ਦਿੱਤੇ ਹਨ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਛਾਉਣੀ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਜਿਨ੍ਹਾਂ ਹੋਟਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, "ਇਸ ਸਮੇਂ ਦੌਰਾਨ ਹੁਣ ਤੱਕ ਕੁਝ ਨਹੀਂ ਮਿਲਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।"
ਇਹ ਵੀ ਪੜ੍ਹੋ- ਪਾਕਿਸਤਾਨ ਨੇ ਭਾਰਤ ਲਈ ਬੰਦ ਕੀਤਾ ਆਪਣਾ ਏਅਰਸਪੇਸ ! ਹੁਣ ਜਾਰੀ ਹੋ ਗਏ ਨਵੇਂ ਨਿਰਦੇਸ਼
ਅਧਿਕਾਰੀ ਨੇ ਕਿਹਾ ਕਿ ਪੁਲਸ ਧਮਕੀ ਭਰੇ ਈ-ਮੇਲ ਦੇ ਸੋਰਸ ਦੀ ਵੀ ਜਾਂਚ ਕਰ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੂਬੇ ਦੀ ਰਾਜਧਾਨੀ ਦੇ ਕਈ ਹੋਟਲਾਂ, ਜਿਨ੍ਹਾਂ ਵਿੱਚ ਤਿਰੂਵਨੰਤਪੁਰਮ ਸ਼ਹਿਰ ਦੇ ਕੇਂਦਰ ਵਿੱਚ ਹਿਲਟਨ ਹੋਟਲ ਵੀ ਸ਼ਾਮਲ ਹੈ, ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸਾਂ (ਆਈ.ਈ.ਡੀ.) ਦੀ ਵਰਤੋਂ ਕਰ ਕੇ ਉਡਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਸੂਬੇ ਭਰ ਵਿੱਚ ਜ਼ਿਲ੍ਹਾ ਕੁਲੈਕਟਰਾਂ ਅਤੇ ਮਾਲੀਆ ਮੰਡਲ ਅਧਿਕਾਰੀਆਂ ਦੇ ਦਫ਼ਤਰਾਂ ਅਤੇ ਹਾਲ ਹੀ ਵਿੱਚ ਕੇਰਲ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈ-ਮੇਲ ਪ੍ਰਾਪਤ ਹੋਏ ਹਨ ਤੇ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਇਨ੍ਹਾਂ ਸਾਰੀਆਂ ਧਮਕੀਆਂ ਨੂੰ ਅਫਵਾਹਾਂ ਕਰਾਰ ਦਿੱਤਾ।
ਇਹ ਵੀ ਪੜ੍ਹੋ- 'ਮੈਂ ਪਾਕਿਸਤਾਨ ਦੀ ਧੀ, ਪਰ ਭਾਰਤ ਦੀ ਤਾਂ ਨੂੰਹ ਹਾਂ...', ਦੇਸ਼ ਛੱਡਣ ਦੇ ਹੁਕਮ ਮਗਰੋਂ ਬੋਲੀ ਸਚਿਨ ਦੀ 'ਸੀਮਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e