ਅਮਰਨਾਥ ਗੁਫਾ ਮੰਦਰ ਦੇ ਦਰਸ਼ਨਾਂ ਲਈ 6,900 ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਹੋਇਆ ਰਵਾਨਾ
Friday, Jul 05, 2024 - 02:05 PM (IST)
ਜੰਮੂ (ਭਾਸ਼ਾ) - ਦੱਖਣੀ ਕਸ਼ਮੀਰ ਹਿਮਾਲਿਆ 'ਚ ਸਥਿਤ ਪ੍ਰਸਿੱਧ ਅਮਰਨਾਥ ਗੁਫਾ ਮੰਦਰ 'ਚ ਬਰਫੀਲੇ ਸ਼ਿਵਲਿੰਗ ਦੇ ਦਰਸ਼ਨਾਂ ਲਈ ਸ਼ੁੱਕਰਵਾਰ ਨੂੰ 6,900 ਸ਼ਰਧਾਲੂਆਂ ਦਾ ਨਵਾਂ ਜੱਥਾ ਰਵਾਨਾ ਹੋਇਆ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਅੱਠਵਾਂ ਜੱਥਾ ਭਗਵਤੀ ਨਗਰ ਯਾਤਰੀ ਨਿਵਾਸ ਤੋਂ 277 ਵਾਹਨਾਂ ਵਿੱਚ ਸਵੇਰੇ 3.45 ਵਜੇ ਬਾਲਟਾਲ ਅਤੇ ਪਹਿਲਗਾਮ ਆਧਾਰ ਕੈਂਪਾਂ ਲਈ ਰਵਾਨਾ ਹੋਇਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ
ਉਨ੍ਹਾਂ ਦੀ ਸੁਰੱਖਿਆ ਲਈ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਦੇ ਸੁਰੱਖਿਆ ਕਰਮਚਾਰੀ ਮੌਜੂਦ ਹਨ। ਉਨ੍ਹਾਂ ਕਿਹਾ ਕਿ 4,377 ਸ਼ਰਧਾਲੂਆਂ ਨੇ 48 ਕਿਲੋਮੀਟਰ ਲੰਬੇ ਰਵਾਇਤੀ ਪਹਿਲਗਾਮ ਮਾਰਗ ਰਾਹੀਂ ਯਾਤਰਾ ਕੀਤੀ, ਜਦੋਂ ਕਿ 2,542 ਸ਼ਰਧਾਲੂਆਂ ਨੇ 14 ਕਿਲੋਮੀਟਰ ਲੰਬੇ, ਚੜ੍ਹਦੇ ਬਾਲਟਾਲ ਮਾਰਗ ਰਾਹੀਂ ਯਾਤਰਾ ਕੀਤੀ। ਇਸ ਦੇ ਨਾਲ 28 ਜੂਨ ਤੋਂ ਜੰਮੂ ਬੇਸ ਕੈਂਪ ਤੋਂ ਕੁੱਲ 44,441 ਸ਼ਰਧਾਲੂ ਘਾਟੀ ਲਈ ਰਵਾਨਾ ਹੋਏ ਹਨ। ਹੁਣ ਤੱਕ 1,33,000 ਸ਼ਰਧਾਲੂ ਅਮਰਨਾਥ ਗੁਫਾ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਇਹ 52 ਦਿਨਾਂ ਦੀ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 19 ਅਗਸਤ ਨੂੰ ਸਮਾਪਤ ਹੋਵੇਗੀ। ਪਿਛਲੇ ਸਾਲ ਸਾਢੇ ਚਾਰ ਲੱਖ ਤੋਂ ਵੱਧ ਸ਼ਰਧਾਲੂਆਂ ਨੇ 3,880 ਮੀਟਰ ਦੀ ਉਚਾਈ 'ਤੇ ਸਥਿਤ ਪਵਿੱਤਰ ਅਮਰਨਾਥ ਗੁਫਾ 'ਚ ਬਰਫੀਲੇ ਸ਼ਿਵਲਿੰਗ ਦੇ ਦਰਸ਼ਨ ਕੀਤੇ ਸਨ।
ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8