ਪਾਕਿ ਨੂੰ ਇਕ ਹੋਰ ਵੱਡਾ ਝਟਕਾ ! ਚਿਨਾਬ ਨਦੀ ''ਤੇ ਬਣੇ ਸਲਾਲ ਡੈਮ ਦੇ ਸਾਰੇ ਗੇਟ ਹੋਏ ਬੰਦ
Monday, May 05, 2025 - 03:15 PM (IST)

ਨੈਸ਼ਨਲ ਡੈਸਕ- ਪਾਕਿਸਤਾਨ ਨਾਲ ਵਧਦੇ ਹੋਏ ਤਣਾਅ ਦਰਮਿਆਨ ਭਾਰਤ ਨੇ ਵੱਡੀ ਕਾਰਵਾਈ ਕਰਦੇ ਹੋਏ ਸੋਮਵਾਰ ਨੂੰ ਚਿਨਾਬ ਨਦੀ 'ਤੇ ਸਲਾਲ ਡੈਮ ਦੇ ਸਾਰੇ ਗੇਟ ਬੰਦ ਕਰ ਦਿੱਤੇ, ਜਿਸ ਕਾਰਨ ਪਾਕਿਸਤਾਨ ਨੂੰ ਨਦੀ ਦੇ ਪਾਣੀ ਦੀ ਸਪਲਾਈ ਬਿਲਕੁਲ ਬੰਦ ਹੋ ਗਈ ਹੈ। ਇਹੀ ਨਹੀਂ, ਇਸ ਕਾਰਨ ਜੰਮੂ ਦੇ ਰਿਆਸੀ ਜ਼ਿਲ੍ਹੇ ਵਿੱਚ ਵੀ ਪਾਣੀ ਦੇ ਪੱਧਰ ਵਿੱਚ ਕਾਫ਼ੀ ਗਿਰਾਵਟ ਆਈ ਹੈ।
X 'ਤੇ ਇੱਕ ਪੋਸਟ ਵਿੱਚ ਭਾਜਪਾ ਆਈ.ਟੀ. ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਇਸ ਕਾਰਵਾਈ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, "ਭਾਰਤ ਦੇ ਹਿੱਤ ਵਿੱਚ ਸਖ਼ਤ ਫੈਸਲੇ ਲੈਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕੰਮਾਂ ਰਾਹੀਂ ਇਹ ਦਿਖਾਇਆ ਹੈ। ਇਹ ਮੋਦੀ ਦਾ ਤਾਕਤਵਰ ਸਿਧਾਂਤ ਹੈ, ਜੋ ਅੱਤਵਾਦ ਵਿਰੁੱਧ ਲੜਾਈ ਵਿੱਚ ਦ੍ਰਿੜ ਅਤੇ ਅਟੱਲ ਹੈ। ਪਾਣੀ ਅਤੇ ਸਾਡੇ ਨਾਗਰਿਕਾਂ ਦਾ ਖੂਨ ਇਕੱਠੇ ਨਹੀਂ ਵਹਿ ਸਕਦਾ, ਉਨ੍ਹਾਂ ਇਹ ਸਪੱਸ਼ਟ ਕਰ ਦਿੱਤਾ ਹੈ।"
ਇਹ ਵੀ ਪੜ੍ਹੋ- ਭਾਰਤ ਨਾਲ ਜੰਗ ਦੇ ਡਰੋਂ UNSC ਕੋਲ ਪਹੁੰਚਿਆ ਪਾਕਿਸਤਾਨ, ਸ਼ਾਂਤੀ ਲਈ ਮੰਗਿਆ ਮੁਲਾਕਾਤ ਦਾ ਸਮਾਂ
ਇਸ ਬਾਰੇ ਗੱਲ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ, "ਅਸੀਂ ਖੁਸ਼ ਹਾਂ ਕਿ ਸਰਕਾਰ ਨੇ ਪਾਕਿਸਤਾਨ ਨੂੰ ਪਾਣੀ ਦਾ ਪ੍ਰਵਾਹ ਰੋਕ ਦਿੱਤਾ ਹੈ। ਜਿਸ ਤਰ੍ਹਾਂ ਉਨ੍ਹਾਂ ਨੇ ਪਹਿਲਗਾਮ 'ਚ ਸਾਡੇ ਸੈਲਾਨੀਆਂ ਨੂੰ ਮਾਰਿਆ, ਉਸ ਦਾ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਸਰਕਾਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੇ ਨਾਲ ਹਾਂ।"
ਇਸ ਤੋਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ 28 ਅਪ੍ਰੈਲ ਨੂੰ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਸੀ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇੱਕ ਦਲੇਰਾਨਾ ਕਦਮ ਸੀ। ਸੀ.ਐੱਮ. ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਭਾਰਤ ਦੋਸਤੀ ਅਤੇ ਦੁਸ਼ਮਣੀ ਦੋਵਾਂ ਨੂੰ ਬਣਾਈ ਰੱਖਣਾ ਜਾਣਦਾ ਹੈ।
ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e