''ਆਪ'' ਨੂੰ ਲੱਗਾ ਇਕ ਹੋਰ ਝਟਕਾ, ਚੋਣ ਕਮਿਸ਼ਨ ਨੇ ਖਾਰਜ ਕੀਤੀ 27 ਵਿਧਾਇਕਾਂ ਦੀ ਪਟੀਸ਼ਨ

06/24/2017 11:27:08 AM

ਨਵੀਂ ਦਿੱਲੀ — ਚੋਣ ਕਮਿਸ਼ਨ ਨੇ ਲਾਭ ਦਾ ਦਫਤਰ ਮਾਮਲੇ 'ਚ ਜਾਰੀ ਅੰਤਰਿਮ ਹੁਕਮ 'ਚ ਆਮ ਆਦਮੀ ਪਾਰਟੀ ਦੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਪਹਿਲਾਂ ਹੀ 27 ਵਿਧਾਇਕਾਂ ਦੀਆਂ ਨਿਯੁਕਤੀਆਂ ਗੈਰ-ਕਾਨੂੰਨੀ ਕਰਾਰ ਚੁੱਕਾ ਹੈ। 'ਆਪ' ਨੇ ਅਪੀਲ ਕੀਤੀ ਸੀ ਕਿ ਜੇਕਰ ਦਿੱਲੀ ਹਾਈ ਕੋਰਟ ਨੇ ਨਿਯੁਕਤੀਆਂ ਹੀ ਰੱਦ ਕਰ ਦਿੱਤੀਆਂ ਹਨ ਤਾਂ ਕੇਸ ਚੋਣ ਕਮਿਸ਼ਨ 'ਚ ਚਲਾਉਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ। ਕਮਿਸ਼ਨ ਨੇ ਇਸ ਦਲੀਲ ਅਤੇ ਅਪੀਲ ਨੂੰ ਖਾਰਜ ਕਰ ਦਿੱਤਾ ਹੈ, ਹੁਣ ਇਸ ਮਾਮਲੇ ਨੂੰ ਰਾਸ਼ਟਰਪਤੀ ਨੂੰ ਭੇਜੇ ਜਾਣ ਵਾਲੀ ਰਾਏ ਦੇ ਲਈ ਸੁਣਵਾਈ ਹੋਵੇਗੀ।
ਸੁਣਵਾਈ ਤੋਂ ਬਾਅਦ ਕਮਿਸ਼ਨ ਰਾਸ਼ਟਰਪਤੀ ਨੂੰ ਆਪਣਾ ਮੱਤ ਭੇਜੇਗਾ ਕਿ ਇਨ੍ਹਾਂ ਵਿਧਾਇਕਾਂ ਦੀਆਂ ਨਿਯੁਕਤੀਆਂ ਦੀ ਜਾਇਜ਼ਤਾ 'ਤੇ ਉੱਠੇ ਸਵਾਲਾਂ ਦੇ ਜਵਾਬ ਕੀ ਹਨ ਅਤੇ ਉਨ੍ਹਾਂ ਦੀ ਸਦੱਸਤਾ ਦਾ ਕੀ ਹੋਵੇਗਾ। ਆਮ ਆਦਮੀ ਪਾਰਟੀ ਦੇ 27 ਵਿਧਾਇਕਾਂ ਦੇ ਖਿਲਾਫ ਚੋਣ ਕਮਿਸ਼ਨ 'ਚ ਆਫਿਸ ਆਫ ਪ੍ਰਾਫਿਟ ਦੇ ਤਹਿਤ ਸ਼ਿਕਾਇਤ ਕੀਤੀ ਗਈ ਸੀ। ਕਮਿਸ਼ਨ 'ਚ ਸ਼ਿਕਾਇਤ ਕੀਤੀ ਗਈ ਸੀ ਕਿ ਆਪਣੇ ਇਲਾਕੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ 27 ਵਿਧਾਇਕ ਰੋਗੀ ਕਲਿਆਣ ਸੰਮਤੀ ਦੇ ਪ੍ਰਧਾਨ ਬਣਾਏ ਗਏ ਸਨ, ਜਦੋਂ ਕਿ ਕੇਂਦਰ ਸਰਕਾਰ ਦੀ 2015 ਦੇ ਦਿਸ਼ਾ ਨਿਰਦੇਸ਼ਾਂ ਦੇ ਹਿਸਾਬ ਨਾਲ ਸਿਰਫ ਸਿਹਤ ਮੰਤਰੀ, ਖੇਤਰੀ ਸੰਸਦੀ ਮੈਂਬਰ, ਜ਼ਿਲਾ ਪੰਚਾਇਤ ਪ੍ਰਧਾਨ ਜਾਂ ਫਿਰ ਜ਼ਿਲਾ ਅਧਿਕਾਰੀ ਹੀ ਰੋਗੀ ਕਲਿਆਣ ਸੰਮਤੀ ਦੇ ਪ੍ਰਧਾਨ ਬਣ ਸਕਦੇ ਹਨ।


Related News