ਕਾਂਗਰਸ ਨੂੰ ਇੱਕ ਹੋਰ ਝਟਕਾ, ਸਾਬਕਾ ਐੱਮ.ਪੀ. ਖਾਨ ਨੇ ਛੱਡੀ ਪਾਰਟੀ, ਰਾਹੁਲ ਗਾਂਧੀ ’ਤੇ ਲਾਏ ਗੰਭੀਰ ਦੋਸ਼
Monday, Aug 29, 2022 - 12:07 PM (IST)
ਹੈਦਰਾਬਾਦ– ਕਾਂਗਰਸ ਪਾਰਟੀ ਵਿਚ ਅਸਤੀਫ਼ਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਚੋਟੀ ਦੇ ਨੇਤਾ ਗੁਲਾਮ ਨਬੀ ਆਜ਼ਾਦ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤੇਲੰਗਾਨਾ ਤੋਂ ਕਾਂਗਰਸ ਦੇ ਨੇਤਾ ਅਤੇ ਰਾਜ ਸਭਾ ਦੇ ਸਾਬਕਾ ਮੈਂਬਰ ਐਮ. ਏ. ਖਾਨ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਖਾਨ ਨੇ ਕਾਂਗਰਸ ਲੀਡਰਸ਼ਿਪ ਅਤੇ ਰਾਹੁਲ ਗਾਂਧੀ ’ਤੇ ਕਈ ਦੋਸ਼ ਲਾਏ ਹਨ।
ਇਹ ਵੀ ਪੜ੍ਹੋ– ਕਾਂਗਰਸ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ, CWC ਦੀ ਬੈਠਕ ’ਚ ਇਸ ਫ਼ੈਸਲੇ ਨੂੰ ਮਿਲੀ ਮਨਜ਼ੂਰੀ
ਕਾਂਗਰਸ ਲੀਡਰਸ਼ਿਪ ਨੂੰ ਦਿੱਤੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਐਮ.ਏ. ਖਾਨ ਨੇ ਕਿਹਾ ਹੈ ਕਿ ਸੀਨੀਅਰ ਜੀ-23 ਨੇਤਾਵਾਂ ਨੇ ਕਾਂਗਰਸ ਦੀ ਭਲਾਈ ਲਈ ਆਪਣੀ ਆਵਾਜ਼ ਉਠਾਈ ਸੀ ਪਰ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਦੇ ਕਦਮ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਜੇ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਕੀਤਾ ਹੁੰਦਾ, ਉਨ੍ਹਾਂ ਦੀਆਂ ਗੱਲਾਂ ਨੂੰ ਮਹੱਤਵ ਦਿੱਤਾ ਹੁੰਦਾ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਚਿੰਤਾ ਨੂੰ ਸਮਝਿਆ ਹੁੰਦਾ ਤਾਂ ਸ਼ਾਇਦ ਅੱਜ ਹਾਲਾਤ ਕੁਝ ਹੋਰ ਹੁੰਦੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਵਿਦਿਆਰਥੀ ਜੀਵਨ ਤੋਂ ਭਾਵ 4 ਦਹਾਕਿਆਂ ਤੋਂ ਵੱਧ ਸਮੇਂ ਤੋਂ ਪਾਰਟੀ ਨਾਲ ਜੁੜਿਆ ਰਿਹਾ ਹਾਂ।
ਇਹ ਵੀ ਪੜ੍ਹੋ– ...ਜਦੋਂ ਸੰਸਦ ’ਚ ਗੁਲਾਮ ਨਬੀ ਆਜ਼ਾਦ ਲਈ ਰੋ ਪਏ ਸਨ PM ਮੋਦੀ, ਜਾਣੋ ਭਾਸ਼ਣ ’ਚ ਕੀ ਬੋਲੇ ਸਨ
ਐਮ. ਏ. ਖਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਸਤੀਫ਼ੇ ਦੇਣ ਲਈ ਮਜਬੂਰ ਹਨ। ਸਿਖਰਲੀ ਲੀਡਰਸ਼ਿਪ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਮੁੜ ਸਰਗਰਮ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਹ ਪੰਡਿਤ ਨਹਿਰੂ, ਇੰਦਰਾ ਗਾਂਧੀ, ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀ ਅਗਵਾਈ, ਵਚਨਬੱਧਤਾ ਅਤੇ ਲਗਨ ਨਾਲ ਦੇਸ਼ ਦੀ ਸੇਵਾ ਕਰਨ ਦੀ ਗੱਲ ਕਰਦੀ ਹੈ ਪਰ ਸੱਚਾਈ ਇਹ ਨਹੀਂ ਹੈ। ਇਹ ਸਭ ਦੇਖ ਕੇ ਮੇਰੇ ਕੋਲ ਪਾਰਟੀ ਛੱਡਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ, ਇਸ ਲਈ ਮੈਂ ਤੁਰੰਤ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰੀ ਤੋਂ ਅਸਤੀਫਾ ਦੇ ਰਿਹਾ ਹਾਂ।
ਇਹ ਵੀ ਪੜ੍ਹੋ– ਹੈਰਾਨੀਜਨਕ! ਘਰਵਾਲੀ ਦੇ ਡਰੋਂ ਇਕ ਮਹੀਨੇ ਤੋਂ 100 ਫੁੱਟ ਉੱਚੇ ਦਰੱਖ਼ਤ ’ਤੇ ਰਹਿ ਰਿਹੈ 'ਵਿਚਾਰਾ ਪਤੀ'
ਅਸਤੀਫਾ ਦੇਣ ਪਿਛੋਂ ਐਮ. ਏ. ਖਾਨ ਨੇ ਕਿਹਾ ਕਿ ਮੈਂ ਕਾਂਗਰਸ ਇਸ ਲਈ ਛੱਡ ਦਿੱਤੀ ਕਿਉਂਕਿ ਰਾਹੁਲ ਗਾਂਧੀ ਵਲੋਂ ਕੁਝ ਸਾਲ ਪਹਿਲਾਂ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਸਨ। ਰਾਹੁਲ ਦੀ ਆਪਣੀ ਵੱਖਰੀ ਵਿਚਾਰਧਾਰਾ ਹੈ। ਬਲਾਕ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਉਨ੍ਹਾਂ ਦੇ ਵਿਚਾਰ ਪਾਰਟੀ ਦੇ ਕਿਸੇ ਵੀ ਮੈਂਬਰ ਨਾਲ ਮੇਲ ਨਹੀਂ ਖਾਂਦੇ। ਇਸੇ ਕਾਰਨ ਕਾਂਗਰਸ ਡਿੱਗ ਰਹੀ ਹੈ। ਇਹ ਸਭ ਹੁਣ ਇਸ ਹੱਦ ਤੱਕ ਪਹੁੰਚ ਗਿਆ ਹੈ ਕਿ ਪਾਰਟੀ ਦੀ ਲੰਮਾ ਸਮਾਂ ਸੇਵਾ ਕਰਨ ਵਾਲੇ ਅਤੇ ਇਸ ਨੂੰ ਮਜ਼ਬੂਤ ਕਰਨ ਵਾਲੇ ਸਾਰੇ ਆਗੂ ਪਾਰਟੀ ਛੱਡ ਰਹੇ ਹਨ।
ਇਹ ਵੀ ਪੜ੍ਹੋ– ਭਾਰਤ ’ਚ ਸਭ ਤੋਂ ਪਹਿਲਾਂ ਇਨ੍ਹਾਂ 13 ਸ਼ਹਿਰਾਂ ’ਚ ਲਾਂਚ ਹੋਵੇਗਾ 5G, ਵੇਖੋ ਸੂਚੀ ’ਚ ਤੁਹਾਡਾ ਸ਼ਹਿਰ ਹੈ ਜਾਂ ਨਹੀਂ