ਸਿਸੋਦੀਆ ਨੂੰ ਮੁੜ ਝਟਕਾ, ਸੁਪਰੀਮ ਕੋਰਟ ਨੇ ਸੁਧਾਰਾਤਮਕ ਪਟੀਸ਼ਨ ਕੀਤੀ ਰੱਦ
Friday, Mar 15, 2024 - 08:47 PM (IST)
ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਮੰਗ ਕਰਨ ਵਾਲੀ ਕਿਊਰੇਟਿਵ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਇਸ ’ਚ ਅਦਾਲਤ ਦੇ ਪਿਛਲੇ ਸਾਲ 30 ਅਕਤੂਬਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ, ਜੋ ਆਪਣੇ ਚੈਂਬਰ ’ਚ ਪਟੀਸ਼ਨਾਂ ਦੀ ਸੁਣਵਾਈ ਕਰਦੀ ਹੈ, ਨੇ ਸਿਸੋਦੀਆ ਦੀ ਪਟੀਸ਼ਨ ਨੂੰ ਖੁੱਲ੍ਹੀ ਅਦਾਲਤ ’ਚ ਸੁਣਨ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ। ਬੈਂਚ ’ਚ ਜਸਟਿਸ ਸੰਜੀਵ ਖੰਨਾ, ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਐੱਸ. ਵੀ. ਐੱਨ. ਭੱਟੀ ਸ਼ਾਮਲ ਹਨ। ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਆਖਰੀ ਕਾਨੂੰਨੀ ਸਹਾਰਾ ਹੁੰਦੀ ਹੈ। ਆਮ ਤੌਰ ’ਤੇ ਚੈਂਬਰ ’ਚ ਇਸ ਦੀ ਸੁਣਵਾਈ ਕੀਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8