ਓਡੀਸ਼ਾ ''ਚ ਕਾਂਗਰਸ ਦੇ ਇਕ ਹੋਰ ਵਿਧਾਇਕ ਨੇ ਦਿੱਤਾ ਅਸਤੀਫਾ

Friday, Jan 18, 2019 - 06:58 PM (IST)

ਓਡੀਸ਼ਾ ''ਚ ਕਾਂਗਰਸ ਦੇ ਇਕ ਹੋਰ ਵਿਧਾਇਕ ਨੇ ਦਿੱਤਾ ਅਸਤੀਫਾ

ਭੂਵਨੇਸ਼ਵਰ— ਓਡੀਸ਼ਾ 'ਚ ਕਾਂਗਰਸ ਦੇ ਮੁਅੱਤਲ ਵਿਧਾਇਕ ਜੋਗੇਸ਼ ਸਿੰਘ ਨੇ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਓਡੀਸ਼ਾ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਸਿੰਘ ਨੇ ਪਾਰਟੀ ਵਿਰੋਧੀ ਸਰਗਰਮੀਆਂ ਤੇ ਜਨਤਾ ਵਿਚਾਲੇ ਪਾਰਟੀ ਨੂੰ ਬਦਨਾਮ ਕਰਨ ਦੇ ਦੋਸ਼ 'ਚ ਵੀਰਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸੁੰਦਰਗੜ੍ਹ ਤੋਂ ਵਿਧਾਇਕ ਸਿੰਘ ਦਾ ਅਸਤੀਫਾ ਪਾਰਟੀ ਦੇ ਇਕ ਹੋਰ ਵਿਧਾਇਕ ਨਾਬਾ ਕਿਸ਼ੋਰ ਦਾਸ ਦੇ ਅਸਤੀਫੇ ਦੇ ਦੋ ਦਿਨ ਬਾਅਦ ਆਇਆ ਹੈ। ਦੋ ਵਿਧਾਇਕਾਂ ਦੇ ਅਸਤੀਫੇ ਨੂੰ ਵਿਰੋਧੀ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦੋ ਵਾਰ ਵਿਧਾਇਕ ਰਹਿ ਚੁੱਕੇ ਸਿੰਘ ਨੇ ਖੁਦ ਨੂੰ ਮੁਅੱਤਲ ਕੀਤੇ ਜਾਣ ਦੇ ਕਾਰਨਾਂ 'ਤੇ ਸਵਾਲ ਚੁੱਕਦੇ ਹੋਏ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ।


author

Inder Prajapati

Content Editor

Related News