ਇਕ ਹੋਰ ਦੇਸ਼ ਹੋਇਆ Visa Free, ਭਾਰਤੀਆਂ ਨੂੰ ਨਹੀਂ ਪਵੇਗੀ ਵੀਜ਼ਾ ਲੈਣ ਦੀ ਲੋੜ
Wednesday, Feb 07, 2024 - 01:14 PM (IST)
 
            
            ਨਵੀਂ ਦਿੱਲੀ (ਭਾਸ਼ਾ): ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਨੂੰ ਈਰਾਨ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਲਈ ਵੀਜ਼ਾ ਮੁਕਤ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਹੈ। ਹਾਲਾਂਕਿ ਇਸ ਤਹਿਤ ਆਉਣ ਵਾਲੇ ਸੈਲਾਨੀ ਜ਼ਿਆਦਾ ਤੋਂ ਜ਼ਿਆਦਾ 15 ਦਿਨ ਹੀ ਉੱਥੇ ਰਹਿ ਸਕਣਗੇ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਇਕ ਹੋਰ ਭਾਰਤੀ 'ਤੇ ਹਮਲਾ, ਖ਼ੂਨ 'ਚ ਲੱਥਪਥ ਵਿਦਿਆਰਥੀ ਨੇ ਲਗਾਈ ਮਦਦ ਦੀ ਗੁਹਾਰ, ਵੇਖੋ ਵੀਡੀਓਜ਼
ਈਰਾਨੀ ਦੂਤਘਰ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਲਈ ਚਾਰ ਸ਼ਰਤਾਂ ਤਹਿਤ 4 ਫਰਵਰੀ ਤੋਂ ਵੀਜ਼ਾ-ਮੁਕਤ ਦਾਖਲੇ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਦਸੰਬਰ ਵਿਚ, ਈਰਾਨ ਨੇ ਭਾਰਤ, ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ, ਇੰਡੋਨੇਸ਼ੀਆ, ਜਾਪਾਨ, ਸਿੰਗਾਪੁਰ ਅਤੇ ਮਲੇਸ਼ੀਆ ਸਮੇਤ 32 ਹੋਰ ਦੇਸ਼ਾਂ ਲਈ ਵੀਜ਼ਾ ਮੁਕਤ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਸੀ। ਈਰਾਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਧਾਰਨ ਪਾਸਪੋਰਟ ਰੱਖਣ ਵਾਲੇ ਲੋਕਾਂ ਨੂੰ ਹਰ 6 ਮਹੀਨਿਆਂ ਵਿਚ ਇਕ ਵਾਰ ਬਿਨਾਂ ਵੀਜ਼ੇ ਦੇ ਵੱਧ ਤੋਂ ਵੱਧ 15 ਦਿਨ ਤੱਕ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬਿਆਨ ਵਿਚ ਕਿਹਾ ਗਿਆ ਹੈ, "ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ 15 ਦਿਨਾਂ ਦੀ ਮਿਆਦ ਵਧਾਈ ਨਹੀਂ ਜਾ ਸਕਦੀ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            