ਇਕ ਹੋਰ ਰਾਜ ਸਭਾ ਮੈਂਬਰ ਨੇ ਛੱਡੀ ਪਾਰਟੀ ! ਸਾਮੰਤਰਾਏ ਨੇ BJD ਤੋਂ ਦਿੱਤਾ ਅਸਤੀਫ਼ਾ
Monday, May 25, 2026 - 12:47 PM (IST)
ਨੈਸ਼ਨਲ ਡੈਸਕ- ਓਡੀਸ਼ਾ ਦੀ ਖੇਤਰੀ ਪਾਰਟੀ ਬੀਜੂ ਜਨਤਾ ਦਲ (BJD) ਨੂੰ ਸੋਮਵਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜਸਭਾ ਮੈਂਬਰ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਸੂਤਰਾਂ ਮੁਤਾਬਕ ਉਹ ਜਲਦੀ ਹੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਸਕਦੇ ਹਨ। ਸਾਮੰਤਰਾਏ ਦੇ ਇਸ ਫੈਸਲੇ ਨਾਲ ਰਾਜਸਭਾ ਵਿੱਚ ਬੀ.ਜੇ.ਡੀ. ਦੇ ਸੰਸਦ ਮੈਂਬਰਾਂ ਦੀ ਗਿਣਤੀ ਘਟ ਕੇ ਹੁਣ ਸਿਰਫ਼ 5 ਰਹਿ ਗਈ ਹੈ।
ਬੀ.ਜੇ.ਡੀ. ਦੇ ਪ੍ਰਧਾਨ ਅਤੇ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਭੇਜੇ ਆਪਣੇ ਅਸਤੀਫ਼ੇ ਵਿੱਚ ਦੇਬਾਸ਼ੀਸ਼ ਸਾਮੰਤਰਾਏ ਨੇ ਪਾਰਟੀ ਲੀਡਰਸ਼ਿਪ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਲਿਖਿਆ, "ਪਾਰਟੀ ਦੇ ਅੰਦਰ ਯੋਜਨਾਬੱਧ ਤਰੀਕੇ ਨਾਲ ਮੈਨੂੰ ਲਗਾਤਾਰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਹੁਣ ਪਾਰਟੀ ਨੂੰ ਮੇਰੀ ਕੋਈ ਲੋੜ ਨਹੀਂ ਹੈ। ਇਸ ਲਈ ਮੈਂ ਜਨਹਿਤ ਨੂੰ ਮੁੱਖ ਰੱਖਦੇ ਹੋਏ ਇਹ ਸਖ਼ਤ ਫੈਸਲਾ ਲਿਆ ਹੈ।"

ਇਹ ਵੀ ਪੜ੍ਹੋ- ਈਦ ਦੀਆਂ ਛੁੱਟੀਆਂ ਰੱਦ ! ਹੁਣ ਸਿਰਫ਼ ਇਸ ਦਿਨ ਹੋਵੇਗੀ Holiday, CM ਸ਼ੁਭੇਂਦੂ ਨੇ ਕੀਤਾ ਐਲਾਨ
ਜ਼ਿਕਰਯੋਗ ਹੈ ਕਿ ਦੇਬਾਸ਼ੀਸ਼ ਸਾਮੰਤਰਾਏ ਤੋਂ ਪਹਿਲਾਂ ਬੀ.ਜੇ.ਡੀ. ਦੇ ਦੋ ਹੋਰ ਰਾਜਸਭਾ ਮੈਂਬਰ- ਮਮਤਾ ਮਹੰਤਾ ਅਤੇ ਸੁਜੀਤ ਕੁਮਾਰ ਵੀ ਪਾਰਟੀ ਅਤੇ ਸੰਸਦ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਸਾਮੰਤਰਾਏ ਬੀ.ਜੇ.ਡੀ. ਦੇ ਤੀਜੇ ਅਜਿਹੇ ਰਾਜਸਭਾ ਮੈਂਬਰ ਹਨ ਜਿਨ੍ਹਾਂ ਨੇ ਬਗਾਵਤੀ ਰੁਖ਼ ਅਖਤਿਆਰ ਕੀਤਾ ਹੈ। ਰਾਜਨੀਤਿਕ ਮਾਹਿਰਾਂ ਮੁਤਾਬਕ, 2024 ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਬੀ.ਜੇ.ਡੀ. ਅੰਦਰ ਅੰਦਰੂਨੀ ਕਲਸ਼ ਅਤੇ ਅਸੰਤੁਸ਼ਟੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਪਾਰਟੀ ਦੇ ਆਗੂ ਬਗਾਵਤੀ ਸੁਰ ਅਖ਼ਤਿਆਰ ਕਰਦੇ ਜਾ ਰਹੇ ਹਨ।
ਇਹ ਵੀ ਪੜ੍ਹੋ- ਅਮਰੀਕਾ 'ਚ ਇਕ ਹੋਰ ਪੰਜਾਬੀ 'ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
