J&K ਪੁਨਰ ਗਠਨ ਖਿਲਾਫ ਸੁਪਰੀਮ ਕੋਰਟ 'ਚ ਇਕ ਹੋਰ ਪਟੀਸ਼ਨ ਦਾਇਰ

Saturday, Aug 17, 2019 - 08:39 PM (IST)

J&K ਪੁਨਰ ਗਠਨ ਖਿਲਾਫ ਸੁਪਰੀਮ ਕੋਰਟ 'ਚ ਇਕ ਹੋਰ ਪਟੀਸ਼ਨ ਦਾਇਰ

ਨਵੀਂ ਦਿੱਲੀ— ਸਾਬਕਾ ਏਅਰ ਵਾਇਸ ਮਾਰਸ਼ਲ ਕਪਿਲ ਕਾਕ ਤੇ ਰਿਟਾਇਰ ਮੇਜਰ ਜਨਰਲ ਅਸ਼ੋਕ ਮੇਹਤਾ ਸਣੇ ਪੰਜ ਪਟੀਸ਼ਨਕਰਤਾਵਾਂ ਨੇ ਜੰਮੂ-ਕਸ਼ਮੀਰ ਪੁਨਰ ਗਠਨ ਬਿੱਲ ਤੇ ਧਾਰਾ 370 ਨੂੰ ਖਤਮ ਕਰਨ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਤਹਿਸੀਨ ਪੂਨਾਵਾਲਾ ਨੇ ਵੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਕੇ ਸੂਬੇ ਦਾ ਪੁਨਰ ਗਠਨ ਕੀਤਾ ਹੈ। ਭਾਰਤ ਸਰਕਾਰ ਨੇ ਸੰਸਦ  'ਚ ਬਿੱਲ ਲਿਆ ਕੇ ਜੰਮੂ-ਕਸ਼ਮੀਰ ਤੇ ਲੱਦਾਖ ਨੂੰ ਦੋ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਹੈ।


author

Inder Prajapati

Content Editor

Related News