ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ

Thursday, Jul 16, 2026 - 05:14 PM (IST)

ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ

ਨੈਸ਼ਨਲ ਡੈਸਕ- ਪੱਛਮੀ ਬੰਗਾਲ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (TMC) ਦੀ ਕਰਾਰੀ ਹਾਰ ਮਗਰੋਂ ਪਾਰਟੀ ਇਕ-ਇਕ ਕਰ ਕੇ ਬਿਖਰਦੀ ਜਾ ਰਹੀ ਹੈ। ਜਦੋਂ ਕਈ ਮੈਂਬਰ ਪਾਰਟੀ ਛੱਡ ਕੇ ਜਾ ਚੁੱਕੇ ਹਨ, ਇਸੇ ਦੌਰਾਨ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਬੰਗਾਲੀ ਅਦਾਕਾਰਾ ਅਤੇ ਤ੍ਰਿਣਮੂਲ ਨੇਤਾ ਰੁਕਮਣੀ ਮੱਲਿਕ, ਜੋ ਸਿਨੇਮਾ ਜਗਤ ਵਿੱਚ ਕੋਇਲ ਮੱਲਿਕ ਵਜੋਂ ਜਾਣੀ ਜਾਂਦੀ ਹੈ, ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਇਸੇ ਸਾਲ ਫਰਵਰੀ ਵਿੱਚ ਬਿਨਾਂ ਮੁਕਾਬਲਾ ਚੁਣੇ ਜਾਣ ਤੋਂ ਮਹਿਜ਼ 3 ਮਹੀਨਿਆਂ ਬਾਅਦ ਅਸਤੀਫ਼ਾ ਦੇਣ ਵਾਲੀ ਤ੍ਰਿਣਮੂਲ ਕਾਂਗਰਸ ਦੀ ਚੌਥੀ ਰਾਜ ਸਭਾ ਮੈਂਬਰ ਬਣ ਗਈ ਹੈ।

ਕੋਇਲ ਮੱਲਿਕ ਨੇ ਪਹਿਲਾਂ ਰਾਜ ਸਭਾ ਦੇ ਚੇਅਰਮੈਨ ਅਤੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੂੰ ਈਮੇਲ ਰਾਹੀਂ ਅਸਤੀਫ਼ਾ ਭੇਜਿਆ ਸੀ। ਪਰ ਨਿਯਮਾਂ ਮੁਤਾਬਕ, ਸੰਸਦ ਮੈਂਬਰ ਨੂੰ ਖ਼ੁਦ ਹਾਜ਼ਰ ਹੋਣਾ ਪੈਂਦਾ ਹੈ, ਜਿਸ ਤਹਿਤ ਉਨ੍ਹਾਂ ਨੇ ਵੀਰਵਾਰ ਦੁਪਹਿਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਉਪ-ਰਾਸ਼ਟਰਪਤੀ ਆਪਣਾ ਅਸਤੀਫ਼ਾ ਸੌਂਪਿਆ। ਰਾਜ ਸਭਾ ਤੋਂ ਅਸਤੀਫ਼ਾ ਦੇਣ ਦੇ ਤੁਰੰਤ ਬਾਅਦ ਕੋਇਲ ਮੱਲਿਕ ਨੂੰ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੀ ਰਿਹਾਇਸ਼ 'ਤੇ ਦੇਖਿਆ ਗਿਆ, ਜਿਸ ਤੋਂ ਬਾਅਦ ਬੰਗਾਲ ਦੇ ਸਿਆਸੀ ਗਲਿਆਰਿਆਂ ਵਿੱਚ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।

PunjabKesari

ਇਹ ਵੀ ਪੜ੍ਹੋ- ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ

ਜ਼ਿਕਰਯੋਗ ਹੈ ਕਿ ਕੋਇਲ ਤੋਂ ਪਹਿਲਾਂ ਜੂਨ ਮਹੀਨੇ 'ਚ ਟੀ.ਐੱਮ.ਸੀ. ਦੇ ਤਿੰਨ ਹੋਰ ਰਾਜ ਸਭਾ ਮੈਂਬਰ- ਸੁਖੇਂਦੂ ਸ਼ੇਖਰ ਰਾਏ, ਸੁਸ਼ਮਿਤਾ ਦੇਵ ਅਤੇ ਪ੍ਰਕਾਸ਼ ਚਿਕ ਬੜਾਈਕ ਵੀ ਅਸਤੀਫ਼ਾ ਦੇ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਖਾਲੀ ਹੋਈਆਂ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰ ਵਜੋਂ ਨਾਮੀਨੇਟ ਵੀ ਕਰ ਦਿੱਤਾ ਹੈ। ਮਾਹਿਰਾਂ ਮੁਤਾਬਕ ਕੋਇਲ ਮੱਲਿਕ ਵੀ ਇਸੇ ਰਸਤੇ 'ਤੇ ਚੱਲ ਕੇ ਭਾਜਪਾ ਦਾ ਲੜ ਫੜ ਸਕਦੀ ਹੈ।

ਇਹ ਵੀ ਪੜ੍ਹੋ- ਅਮਰੀਕਾ ਨਾਲ Double Game ਖੇਡ ਰਿਹੈ ਪਾਕਿਸਤਾਨ ! 'ਵਿਚੋਲਾ' ਬਣ ਦੁਸ਼ਮਣ ਦੀ ਕਰ ਰਿਹਾ ਮਦਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News