ਜੰਮੂ-ਕਸ਼ਮੀਰ ’ਚ ਇਕ ਹੋਰ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Friday, Mar 11, 2022 - 11:30 PM (IST)

ਜੰਮੂ-ਕਸ਼ਮੀਰ ’ਚ ਇਕ ਹੋਰ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਸ਼੍ਰੀਨਗਰ (ਉਦੈ)– ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਅਡੂਰਾ ਇਲਾਕੇ ’ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਇਕ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉੱਧਰ ਪੁਲਵਾਮਾ ਜ਼ਿਲੇ ਦੇ ਜਡਪੋਰਾ ਖੇਤਰ ਦੇ ਚੇਵਕਲਾਂ ’ਚ ਮੁਕਾਬਲਾ ਸ਼ੁਰੂ ਹੋ ਗਿਆ ਹੈ।

ਇਹ ਖ਼ਬਰ ਪੜ੍ਹੋ-  ਪਾਕਿ ਦੌਰੇ 'ਤੇ ਗਈ ਆਸਟਰੇਲੀਆਈ ਟੀਮ ਖਾ ਰਹੀ ਦਾਲ-ਰੋਟੀ, ਲਾਬੁਸ਼ੇਨ ਨੇ ਸ਼ੇਅਰ ਕੀਤੀ ਤਸਵੀਰ
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਮੁੰਹਮਦ ਅਬਦੁਲਾ ਪੁੱਤਰ ਸ਼ੱਬੀਰ ਅਹਿਮਦ ਨੂੰ ਜੱਦੀ ਪਿੰਡ ਅਡੂਰਾ ’ਚ ਗੋਲੀ ਮਾਰ ਦਿੱਤੀ। ਜ਼ਖਮੀ ਸਰਪੰਚ ਨੂੰ ਜ਼ਿਲਾ ਹਸਪਤਾਲ ਕੁਲਗਾਮ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਦੱਸ ਦਈਏ ਕਿ 9 ਮਾਰਚ ਨੂੰ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਖੋਨਮੋਹ ’ਚ ਸਰਪੰਚ ਸਮੀਰ ਅਹਿਮਦ ਭੱਟ ਦੀ ਘਰ ’ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਦੱਖਣੀ ਅਫਰੀਕਾ ਦੀ ਪਾਕਿ 'ਤੇ 6 ਦੌੜਾਂ ਨਾਲ ਰੋਮਾਂਚਕ ਜਿੱਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News