ਚੁੱਕਿਆ ਗਿਆ ਇਕ ਹੋਰ ਜਾਸੂਸ ! ਭੈਣ ਦੇ ਘਰ ਰਹਿ ਕੇ ਪਾਕਿਸਤਾਨ ਭੇਜਦਾ ਸੀ ਖ਼ੁਫੀਆ ਜਾਣਕਾਰੀ
Thursday, May 15, 2025 - 10:33 AM (IST)

ਨੈਸ਼ਨਲ ਡੈਸਕ- ਸੁਰੱਖਿਆ ਏਜੰਸੀਆਂ ਨੇ ਹਰਿਆਣਾ ਦੇ ਪਾਣੀਪਤ ਤੋਂ ਕੈਰਾਨਾ (ਉੱਤਰ ਪ੍ਰਦੇਸ਼) ਵਾਸੀ ਇਕ ਪਾਕਿਸਤਾਨੀ ਜਾਸੂਸ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੌਮਾਨ ਇਲਾਹੀ, ਜੋ ਪਾਣੀਪਤ ਵਿਚ ਆਪਣੀ ਭੈਣ ਦੇ ਘਰ ਰਹਿ ਰਿਹਾ ਸੀ, ਫੌਜ ਨਾਲ ਜੁੜੀਆਂ ਸੰਵੇਦਨਸ਼ੀਲ ਜਾਣਕਾਰੀਆਂ ਪਾਕਿਸਤਾਨ ਭੇਜਣ ਦੇ ਦੋਸ਼ ਹੇਠ ਫੜਿਆ ਗਿਆ ਹੈ।
ਹਾਲਾਂਕਿ ਉਹ ਪਾਕਿਸਤਾਨ 'ਚ ਕਿਸ ਦੇ ਸੰਪਰਕ 'ਚ ਸੀ, ਇਸ ਬਾਰੇ ਹਾਲੇ ਜਾਂਚ ਜਾਰੀ ਹੈ ਤੇ ਅਧਿਕਾਰੀਆਂ ਨੇ ਉਸ ਦਾ ਫ਼ੋਨ ਜ਼ਬਤ ਕਰ ਲਿਆ ਹੈ ਤੇ ਉਸ ਦੇ ਫੋਨ ਦਾ ਡੇਟਾ ਚੈੱਕ ਕੀਤਾ ਜਾ ਰਿਹਾ ਹੈ। ਉਸ ਦੇ ਕਾਲ ਰਿਕਾਰਡ ਤੇ ਹੋਰ ਡੇਟਾ ਤੋਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਆਖ਼ਿਰ ਇਹ ਜਾਣਕਾਰੀ ਕਿਸ ਨੂੰ ਭੇਜ ਰਿਹਾ ਸੀ।
ਸੀ.ਆਈ.ਏ.-1 ਦੇ ਅਧਿਕਾਰੀਆਂ ਮੁਤਾਬਕ 24 ਸਾਲਾ ਨੌਮਾਨ ਆਪਣੀ ਭੈਣ ਜੀਨਤ ਦੇ ਨਾਲ ਪਾਣੀਪਤ ਦੀ ਹੋਲੀ ਕਾਲੋਨੀ ਵਿਚ ਰਹਿ ਰਿਹਾ ਸੀ ਅਤੇ ਇਕ ਫੈਕਟਰੀ ਵਿਚ ਸਕਿਓਰਿਟੀ ਗਾਰਡ ਦੀ ਨੌਕਰੀ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e