ਰਾਮ ਰਹੀਮ ਨੂੰ ਪੈਰੋਲ ਮਿਲਣ ''ਤੇ ਬੋਲੇ ਅੰਸ਼ੁਲ ਛਤਰਪਤੀ, ਗੰਦੀ ਰਾਜਨੀਤੀ ਲਈ ਅਪਰਾਧੀ ਨੂੰ ਪਹੁੰਚਾਇਆ ਜਾ ਰਿਹੈ ਫ਼ਾਇਦਾ

Monday, Feb 07, 2022 - 06:33 PM (IST)

ਰਾਮ ਰਹੀਮ ਨੂੰ ਪੈਰੋਲ ਮਿਲਣ ''ਤੇ ਬੋਲੇ ਅੰਸ਼ੁਲ ਛਤਰਪਤੀ, ਗੰਦੀ ਰਾਜਨੀਤੀ ਲਈ ਅਪਰਾਧੀ ਨੂੰ ਪਹੁੰਚਾਇਆ ਜਾ ਰਿਹੈ ਫ਼ਾਇਦਾ

ਸਿਰਸਾ- ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਯਾਨੀ ਸੋਮਵਾਰ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਜਿਸ ਦਾ ਵਿਰੋਧ ਕਰਦਿਆਂ ਪੱਤਰਕਾਰ ਸਵ. ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਗੰਦੀ ਰਾਜਨੀਤੀ ਲਈ ਅਪਰਾਧੀ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ, ਜਿਸ ਵਿਰੁੱਧ ਉਹ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨਗੇ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕਰਨਗੇ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਹਾਲਾਤਾਂ ਨੂੰ ਕਿਉਂ ਭੁੱਲ ਗਈ ਜਦੋਂ ਪੰਚਕੂਲਾ ਹਾਈਕੋਰਟ 'ਚ ਪੇਸ਼ ਹੋਣ 'ਤੇ ਇਹ ਸਭ ਕੁਝ ਵਾਪਰਿਆ ਸੀ। ਕਿੰਨੀਆਂ ਜਾਨਾਂ ਗਈਆਂ, ਜਨਤਕ ਜਾਇਦਾਦਾਂ ਨੂੰ ਸਾੜ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਮੁਸ਼ਕਲ ਨਾਲ ਹੀ ਸਲਾਖਾਂ ਪਿੱਛੇ ਸੁੱਟਿਆ ਜਾ ਸਕਿਆ ਸੀ। ਹੁਣ ਸਰਕਾਰ ਉਸੇ ਵਿਅਕਤੀ ਨੂੰ ਬਾਹਰ ਕੱਢ ਕੇ ਸਮਾਜ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਸਭ ਨੂੰ ਪਤਾ ਹੈ ਕਿ ਜ਼ਿੰਮੇਵਾਰ ਕੌਣ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਿਆਸੀ ਫ਼ੈਸਲਿਆਂ ਦਾ ਸਾਰਿਆਂ ਨੂੰ ਵਿਰੋਧ ਕਰਨਾ ਚਾਹੀਦਾ ਹੈ ਅਤੇ ਇਹ ਅਜਿਹੇ ਫੈਸਲੇ ਹਨ ਜੋ ਸਿਸਟਮ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਹ ਸਭ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭਗਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਗੰਦੀ ਸਿਆਸਤ ਬੰਦ ਹੋਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਤੋਂ ਬਾਜ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਮਾਜ ਅਤੇ ਕੌਮ ਲਈ ਜੋ ਚੁਣੌਤੀ ਬਣ ਗਿਆ ਸੀ, ਉਸ ਮਾਮਲੇ 'ਚ ਸੋਚ-ਸਮਝ ਕੇ ਫ਼ੈਸਲਾ ਲਿਆ ਜਾਣਾ ਚਾਹੀਦਾ ਸੀ। ਦੱਸਣਯੋਗ ਹੈ ਕਿ ਰਾਮ ਰਹੀਮ ਸਾਧਵੀ ਯੋਨ ਸ਼ੋਸ਼ਣ ਤੋਂ ਇਲਾਵਾ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ 'ਚ ਵੀ ਸਜ਼ਾ ਕੱਟ ਰਿਹਾ ਹੈ। ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਜਬਰ ਜ਼ਿਨਾਹ ਮਾਮਲੇ 'ਚ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਨਮਾਨ ਕੀਤਾ ਸੀ ਅਤੇ ਫਿਰ ਪਿਤਾ ਦੇ ਕਤਲ ਮਾਮਲੇ 'ਚ ਉਮਰ ਕੈਦ ਦੀ ਸਜ਼ਾ 'ਤੇ ਤਸੱਲੀ ਪ੍ਰਗਟਾਈ ਸੀ। ਪਰ ਉਨ੍ਹਾਂ ਨੇ ਰਾਮ ਰਹੀਮ ਨੂੰ ਫਰਲੋ ਦੇਣ ਦੇ ਸਰਕਾਰ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News