ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Tuesday, Jan 23, 2024 - 10:43 PM (IST)
ਜੈਪੁਰ — ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਮੰਗਲਵਾਰ ਨੂੰ ਪ੍ਰਤਾਪਗੜ੍ਹ ਦੇ ਅਰਨੋਦ ਬਲਾਕ ਦੇ ਸਮਗਰ ਸਿੱਖਿਆ ਅਭਿਆਨ ਦੇ ਜੂਨੀਅਰ ਇੰਜੀਨੀਅਰ ਨੂੰ ਸ਼ਿਕਾਇਤਕਰਤਾ ਤੋਂ 1.30 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ - ਮੇਰੇ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਦਿਲਾਂ 'ਚ ਡਰ ਹੈ: ਰਾਹੁਲ
ਬਿਊਰੋ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਹੇਮੰਤ ਪ੍ਰਿਯਾਦਰਸ਼ੀ ਦੇ ਬਿਆਨ ਅਨੁਸਾਰ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਰਨੋਦ 'ਚ ਪ੍ਰਯੋਗਸ਼ਾਲਾ ਦੇ ਨਿਰਮਾਣ ਕਾਰਜ ਲਈ ਕੁੱਲ 82 ਲੱਖ ਰੁਪਏ ਦਾ ਅੰਤਿਮ ਬਿੱਲ ਪਾਸ ਕਰਨ ਦੇ ਬਦਲੇ ਇੱਕ ਲੱਖ 80 ਹਜ਼ਾਰ ਰੁਪਏ ਸਮਗਰ ਸਿੱਖਿਆ ਅਭਿਆਨ ਦੇ ਜੂਨੀਅਰ ਇੰਜਨੀਅਰ ਆਸ਼ੂਤੋਸ਼ ਸੁਥਾਰ ਵੱਲੋਂ ਦਿੱਤੇ ਗਏ ਸਨ।
ਇਹ ਵੀ ਪੜ੍ਹੋ - ਉੱਤਰਾਖੰਡ ਰੋਡਵੇਜ਼ ਨੂੰ ਜਲਦ ਮਿਲਣਗੀਆਂ 330 ਨਵੀਆਂ ਬੱਸਾਂ
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਮੰਗਲਵਾਰ ਨੂੰ ਇੰਜੀਨੀਅਰ ਨੂੰ ਸ਼ਿਕਾਇਤਕਰਤਾ ਤੋਂ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ 'ਚ ਕਿਹਾ ਗਿਆ ਹੈ, “ਸ਼ਿਕਾਇਤ ਦੀ ਪੜਤਾਲ ਦੌਰਾਨ ਵੀ ਜੂਨੀਅਰ ਇੰਜੀਨੀਅਰ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਵਜੋਂ ਲਏ ਸਨ।” ਉਨ੍ਹਾਂ ਦੱਸਿਆ ਕਿ ਇੰਜੀਨੀਅਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8