ਦਿੱਲੀ ’ਚ ਫਿਰ ਮਾਹੌਲ ਵਿਗਾੜ ਸਕਦੇ ਹਨ ਦੇਸ਼ ਵਿਰੋਧੀ ਤੱਤ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

Monday, Jan 24, 2022 - 10:00 PM (IST)

ਦਿੱਲੀ ’ਚ ਫਿਰ ਮਾਹੌਲ ਵਿਗਾੜ ਸਕਦੇ ਹਨ ਦੇਸ਼ ਵਿਰੋਧੀ ਤੱਤ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ- ਗਣਤੰਤਰ ਦਿਵਸ ਤੋਂ ਪਹਿਲਾਂ ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਸੀ. ਏ. ਏ.-ਐੱਨ. ਆਰ. ਸੀ. ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਸਰਗਰਮ ਰਹੇ ਦੇਸ਼ ਵਿਰੋਧੀ ਤੱਤ ਗਣਤੰਤਰ ਦਿਵਸ ਮੌਕੇ ਮਾਹੌਲ ਵਿਗਾੜ ਸਕਦੇ ਹਨ।

ਇਹ ਖ਼ਬਰ ਪੜ੍ਹੋ- ਰੋਮਾਂਚਕ ਮੁਕਾਬਲੇ 'ਚ ਇਕ ਦੌੜ ਤੋਂ ਖੁੰਝਿਆ ਵਿੰਡੀਜ਼, ਇੰਗਲੈਂਡ ਨੇ ਸੀਰੀਜ਼ 'ਚ ਕੀਤੀ ਬਰਾਬਰੀ
ਸੀਨੀਅਰ ਅਧਿਕਾਰੀ ਨੇ ਕਿਹਾ ਕਿ ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਨਵੀਂ ਦਿੱਲੀ ਇਲਾਕੇ ’ਚ ਲਾਲ ਕਿਲੇ ਅਤੇ ਹੋਰ ਮਹੱਤਵਪੂਰਣ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖੁਫੀਆ ਇਨਪੁਟ ਤੋਂ ਪਤਾ ਲੱਗਾ ਹੈ ਕਿ ਦਿੱਲੀ ਹਿੰਸਾ ’ਚ ਸ਼ਾਮਲ ਲੋਕ ਗਣਤੰਤਰ ਦਿਵਸ ਪ੍ਰੋਗਰਾਮ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਨੂੰ ਅਸਥਿਰ ਕਰਨ ਲਈ ਗ਼ੈਰ-ਸਮਾਜੀ ਤੱਤਾਂ ਦੇ ਸੰਪਰਕ ’ਚ ਹਨ। ਸਾਜਿਸ਼ ਨੂੰ ਹਵਾ ਦੇਣ ਲਈ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਅਤੇ ਹੋਰ ਅੱਤਵਾਦੀ ਸੰਗਠਨਾਂ ਵੱਲੋਂ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਗਿਆ ਹੈ। ਖੁਫੀਆ ਅਲਰਟ ’ਚ ਇਸ ਗੱਲ ਦੀ ਹਿਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਨ ਲਈ ਆਪਣੇ-ਆਪਣੇ ਏਰੀਆ ’ਚ ਸਖਤ ਨਜ਼ਰ ਰੱਖੋ। ਸ਼ੱਕ ਹੈ ਕਿ ਐੱਸ. ਐੱਫ. ਜੇ. ਦੇ ਉਕਸਾਵੇ ’ਤੇ ਸ਼ਰਾਰਤੀ ਤੱਤ ਖਾਲਿਸਤਾਨੀ ਝੰਡੇ ਵਿਖਾਉਣ ਜਾਂ ਟੀ-ਸ਼ਰਟ ਪਹਿਨਣ ਵਰਗੀਆਂ ਰਾਸ਼ਟਰ ਵਿਰੋਧੀ ਗਤੀਵਿਧੀਆਂ ਵੀ ਕਰ ਸਕਦੇ ਹਨ।

ਇਹ ਖ਼ਬਰ ਪੜ੍ਹੋ- ਮੇਦਵੇਦੇਵ ਤੇ ਕੋਲਿੰਸ ਆਸਟਰੇਲੀਆਈ ਓਪਨ ਦੇ ਕੁਆਰਟਰ ਫਾਈਨਲ 'ਚ
ਉੱਥੇ ਹੀ, ਖੁਫੀਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਲਾਲ ਕਿਲੇ ’ਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਵਧਾਨੀ ਦੇ ਤੌਰ ’ਤੇ ਕਦਮ ਚੁੱਕੇ ਗਏ ਹਨ। ਦਿੱਲੀ ਦੀਆਂ ਹੱਦਾਂ ਨੂੰ 25-26 ਜਨਵਰੀ ਦੀ ਅੱਧੀ ਰਾਤ ਨੂੰ ਸੀਲ ਕਰ ਦਿੱਤਾ ਜਾਵੇਗਾ। 26 ਜਨਵਰੀ ਨੂੰ ਦਿੱਲੀ ’ਚ ਭਾਰੀ ਵਾਹਨਾਂ ਦੇ ਦਾਖਲੇ ਦੀ ਇਜਾਜ਼ਤ ਨਹੀਂ ਹੋਵੇਗੀ। ਦਿੱਲੀ ਪੁਲਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦਿੱਲੀ ’ਚ ਹਮੇਸ਼ਾ ਅੱਤਵਾਦੀ ਖਤਰੇ ਦਾ ਅਲਰਟ ਰਹਿੰਦਾ ਹੈ, ਇਸ ਲਈ ਸਾਨੂੰ ਵਾਧੂ ਸਾਵਧਾਨੀ ਵਰਤਨੀ ਹੋਵੇਗੀ।

 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ। 


author

Gurdeep Singh

Content Editor

Related News