ਐਂਟੀ ਰੇਪ ਬਿੱਲ ਪਾਸ : ਜਬਰ-ਜ਼ਿਨਾਹ ਦੇ ਦੋਸ਼ੀ ਨੂੰ 10 ਦਿਨ ''ਚ ਹੋਵੇਗੀ ਫਾਂਸੀ
Tuesday, Sep 03, 2024 - 05:41 PM (IST)

ਕੋਲਕਾਤਾ- ਪੱਛਮੀ ਬੰਗਾਲ ਵਿਧਾਨ ਸਭਾ 'ਚ ਮੰਗਲਵਾਰ ਨੂੰ ਐਂਟੀ ਰੇਪ ਬਿੱਲ ਪਾਸ ਹੋ ਗਿਆ। ਨਵੇਂ ਕਾਨੂੰਨ ਦੇ ਅਧੀਨ ਜਬਰ ਜ਼ਿਨਾਹ ਕੇਸ ਦੀ 21 ਦਿਨ 'ਚ ਜਾਂਚ ਕਰਨੀ ਹੋਵੇਗੀ। ਇਸ ਤੋਂ ਇਲਾਵਾ ਪੀੜਤਾ ਦੇ ਕੋਮਾ 'ਚ ਜਾਣ ਜਾਂ ਮੌਤ ਹੋਣ 'ਤੇ ਦੋਸ਼ੀ ਨੂੰ 10 ਦਿਨਾਂ 'ਚ ਫਾਂਸੀ ਦੀ ਸਜ਼ਾ ਹੋਵੇਗੀ। ਭਾਜਪਾ ਨੇ ਵੀ ਬਿੱਲ ਦਾ ਸਮਰਥਨ ਕੀਤਾ ਹੈ। ਇਸ ਨੂੰ ਅਪਰਾਜਿਤਾ ਮਹਿਲਾ ਅਤੇ ਬਾਲ ਬਿੱਲ 2024 (ਪੱਛਮੀ ਬੰਗਾਲ ਅਪਰਾਧਕ ਕਾਨੂੰਨ ਅਤੇ ਸੋਧ) ਨਾਂ ਦਿੱਤਾ ਗਿਆ ਹੈ। ਹੁਣ ਇਸ ਨੂੰ ਰਾਜਪਾਲ ਕੋਲ ਭੇਜਿਆ ਜਾਵੇਗਾ। ਉਸ ਤੋਂ ਬਾਅਦ ਇਹ ਰਾਸ਼ਟਰਪਤੀ ਕੋਲ ਜਾਵੇਗਾ। ਦੋਵੇਂ ਜਗ੍ਹਾ ਪਾਸ ਹੈਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ 8-9 ਅਗਸਤ ਦੀ ਦਰਮਿਆਨੀ ਰਾਤ ਟਰੇਨੀ ਡਾਕਟਰ ਨਾਲ ਜਬਰ ਜ਼ਿਨਾਹ ਅਤੇ ਕਤਲ ਹੋਇਆ ਸੀ। ਇਸ ਤੋਂ ਬਾਅਦ ਦੇਸ਼ ਭਰ 'ਚ ਡਾਕਟਰਾਂ ਅਤੇ ਸਿਆਸੀ ਦਲਾਂ ਦੇ ਪ੍ਰਦਰਸ਼ਨ ਤੋਂ ਬਾਅਦ ਮਮਤਾ ਬੈਨਰਜੀ ਨੇ ਕਿਹਾ ਸੀ ਕਿ ਉਹ ਰਾਜ 'ਚ ਜਬਰ ਜ਼ਿਨਾਹ ਵਰਗੇ ਅਪਰਾਧ ਲਈ ਸਖ਼ਤ ਕਾਨੂੰਨ ਬਣਾਏਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਇਸ ਲਈ 2 ਵਾਰ ਚਿੱਠੀ ਲਿਖੀ ਸੀ।
ਅਪਰਾਜਿਤਾ ਐਂਟੀ ਰੇਪ ਬਿੱਲ ਦੇ ਪ੍ਰਬੰਧ
- ਜੇਕਰ ਰੇਪ ਪੀੜਤਾ ਦੀ ਮੌਤ ਹੁੰਦੀ ਹੈ ਜਾਂ ਫਿਰ ਉਹ ਕੋਮਾ 'ਚ ਜਾਂਦੀ ਹੈ ਤਾਂ ਦੋਸ਼ੀ ਨੂੰ ਫਾਂਸੀ ਦਿੱਤੀ ਜਾਵੇਗੀ।
- ਰੇਪ-ਗੈਂਗਰੇਪ ਦੇ ਦੋਸ਼ੀਆਂ ਨੂੰ ਪੈਰੋਲ ਦੇ ਬਿਨਾਂ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ।
- ਰੇਪ ਕੇਸ ਦੀ ਜਾਂਚ 21 ਦਿਨਾਂ 'ਚ ਪੂਰੀ ਕਰਨੀ ਹੋਵੇਗੀ। ਇਸ ਨੂੰ 15 ਦਿਨਾਂ ਤੱਕ ਵਧਾਇਆ ਜਾ ਸਕਦਾ ਹੈ।
- ਹਰ ਜ਼ਿਲ੍ਹੇ 'ਚ 'ਅਪਰਾਜਿਤਾ ਟਾਸਕ ਫ਼ੋਰਸ' ਬਣਾਈ ਜਾਵੇਗੀ। ਇਸ ਦੀ ਅਗਵਾਈ ਡੀ.ਐੱਸ.ਪੀ. ਲੈਵਲ ਦੇ ਅਧਿਕਾਰੀ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8