'84 ਸਿੱਖ ਕਤਲੇਆਮ ਮਾਮਲੇ 'ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ

Sunday, Jul 05, 2020 - 05:31 PM (IST)

'84 ਸਿੱਖ ਕਤਲੇਆਮ ਮਾਮਲੇ 'ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ

ਨਵੀਂ ਦਿੱਲੀ (ਵਾਰਤਾ)— ਦਿੱਲੀ 'ਚ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਦੀ ਕੋਰੋਨਾ ਵਾਇਰਸ ਲਾਗ ਕਾਰਨ ਮੌਤ ਹੋ ਗਈ। ਮਹਿੰਦਰ ਦੀ ਉਮਰ 70 ਸਾਲ ਦੀ ਸੀ। ਉਹ ਦਿੱਲੀ ਦੀ ਮੰਡੋਲੀ ਜੇਲ ਵਿਚ ਪਿਛਲੇ 10 ਸਾਲਾਂ ਤੋਂ ਸਜ਼ਾ ਭੁਗਤ ਰਹੇ ਸਨ। ਕੋਰੋਨਾ ਕਾਰਨ ਉਹ ਹਸਪਤਾਲ 'ਚ ਭਰਤੀ ਸਨ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਦਿੱਲੀ ਦੇ ਜੇਲ ਜਨਰਲ ਡਾਇਰੈਕਟਰ ਸੰਦੀਪ ਗੋਇਲ ਨੇ ਐਤਵਾਰ ਭਾਵ ਅੱਜ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਹੋ ਜਾਣ 'ਤੇ ਮਹਿੰਦਰ ਯਾਦਵ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਇਗਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। 

ਪਿਛਲੇ ਹਫਤੇ ਹੀ ਸੁਪਰੀਮ ਕੋਰਟ ਦੀ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਬੀ. ਆਰ. ਗਵਈ ਦੀ ਬੈਂਚ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਮਹਿੰਦਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਇਸ 'ਤੇ ਵਿਚਾਰ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਕਿਉਂਕਿ ਯਾਦਵ ਦੇ ਇਲਾਜ ਨੂੰ ਲੈ ਕੇ ਪਰਿਵਾਰ ਨੂੰ ਕੋਈ ਸ਼ਿਕਾਇਤ ਨਹੀਂ ਸੀ। ਬੈਂਚ ਨੇ ਕਿਹਾ ਸੀ ਕਿ ਉਂਝ ਵੀ ਆਈ. ਸੀ. ਯੂ. 'ਚ ਹੋਣ ਕਾਰਨ ਪਰਿਵਾਰ ਦਾ ਕੋਈ ਮੈਂਬਰ ਉਨ੍ਹਾਂ ਨੂੰ ਮਿਲ ਨਹੀਂ ਸਕਦਾ, ਜਿੱਥੇ ਕੋਰੋਨਾ ਦਾ ਇਲਾਜ ਹੋ ਰਿਹਾ ਹੈ। ਦਿੱਲੀ 'ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਯਾਦਵ ਨਾਲ ਮੰਡੋਲੀ ਜੇਲ 'ਚ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਅਤੇ ਸਾਬਕਾ ਕੌਂਸਲਰ ਬਲਵਾਨ ਖੋਖੜ ਵੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ।

ਇਹ ਵੀ ਪੜ੍ਹੋ:  84 ਸਿੱਖ ਦੰਗਿਆਂ ਦੇ ਕੋਰੋਨਾ ਪਾਜ਼ੇਟਿਵ ਸਹਿ ਦੋਸ਼ੀ ਨੂੰ ਸੁਪਰੀਟ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ


author

Harinder Kaur

Content Editor

Related News