ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ ''ਐਂਟੀਬਾਇਓਟਿਕਸ'', DGHS ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

Thursday, Jan 18, 2024 - 06:30 PM (IST)

ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ ''ਐਂਟੀਬਾਇਓਟਿਕਸ'', DGHS ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਨੈਸ਼ਨਲ ਡੈਸਕ : ਦੇਸ਼ ਭਰ 'ਚ ਐਂਟੀਬਾਇਓਟਿਕਸ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਐਂਟੀਬਾਇਓਟਿਕਸ ਨੂੰ ਲੈ ਕੇ ਇਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਹੁਣ ਖੁੱਲ੍ਹੇਆਮ ਵਿਕਣ ਵਾਲੀਆਂ ਐਂਟੀਬਾਇਓਟਿਕ ਦਵਾਈਆਂ 'ਤੇ ਰੋਕ ਲਗਾਈ ਜਾ ਰਹੀ ਹੈ। 

ਇਹ ਵੀ ਪੜ੍ਹੋ - 10 ਰੁਪਏ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਜਲਦੀ ਕੀਤਾ ਜਾਵੇਗਾ ਵੱਡਾ ਐਲਾਨ

ਦਰਅਸਲ, ਡਾਇਰੈਕਟੋਰੇਟ ਜਨਰਲ ਆਫ ਹੈਲਥ ਸਰਵਿਸਿਜ਼ ਨੇ ਦੇਸ਼ ਭਰ ਦੀਆਂ ਸਾਰੀਆਂ ਫਾਰਮਾਸਿਸਟ ਐਸੋਸੀਏਸ਼ਨਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਕਿਸੇ ਯੋਗ ਡਾਕਟਰ ਦੀ ਪਰਚੀ ਦੇ ਆਧਾਰ 'ਤੇ ਹੀ ਲੋਕਾਂ ਨੂੰ ਐਂਟੀਬਾਇਓਟਿਕਸ ਮੁਹੱਈਆ ਕਰਵਾਉਣ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅਜਿਹੇ ਵਿਅਕਤੀ ਨੂੰ ਇਹ ਦਵਾਈਆਂ ਦੇਣ ਤੋਂ ਪਰਹੇਜ਼ ਕੀਤੀ ਜਾਵੇ, ਜਿਸ ਕੋਲ ਢੁਕਵੇਂ ਡਾਕਟਰ ਦੀ ਸਲਾਹ ਜਾਂ ਲਿਖਤੀ ਪਰਚੀ ਨਹੀਂ ਹੈ।  

ਇਹ ਵੀ ਪੜ੍ਹੋ - ਸੋਨਾ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ

ਇੰਨਾ ਹੀ ਨਹੀਂ, ਡੀਜੀਐੱਚਐੱਸ ਨੇ ਦੇਸ਼ ਦੇ ਸਾਰੇ ਫਾਰਮਾਸਿਸਟ ਐਸੋਸੀਏਸ਼ਨਾਂ, ਮੈਡੀਕਲ ਐਸੋਸੀਏਸ਼ਨਾਂ ਅਤੇ ਸਾਰੇ ਮੈਡੀਕਲ ਕਾਲਜਾਂ ਦੇ ਡਾਕਟਰਾਂ ਨੂੰ ਵੀ ਇਹ ਨਿਰਦੇਸ਼ ਜਾਰੀ ਕਰ ਦਿੱਤੀ ਹਨ ਕਿ ਉਹ ਪਰਚੀ ਵਿੱਚ ਐਂਟੀਬਾਇਓਟਿਕਸ ਦੇਣ ਦਾ ਕਾਰਨ ਜ਼ਰੂਰ ਲਿੱਖ ਕੇ ਦੇਣ। ਅਜਿਹਾ ਕਰਨ ਨਾਲ ਆਉਣ ਵਾਲੇ ਭਵਿੱਖ ਵਿੱਚ ਲੋੜ ਪੈਣ 'ਤੇ ਮਰੀਜ਼ ਦਾ ਇਲਾਜ ਕਰਨਾ ਹੋਰ ਸੌਖਾ ਹੋ ਜਾਵੇਗਾ ਅਤੇ ਉਸ ਦਾ ਸਹੀ ਇਲਾਜ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਜਾਣਕਾਰੀ ਮੁਤਾਬਕ ਡਾਇਰੈਕਟੋਰੇਟ ਜਨਰਲ ਨੇ ਇਹ ਹਦਾਇਤਾਂ ਇਸ ਲਈ ਜਾਰੀ ਕੀਤੀਆਂ ਹਨ ਕਿਉਂਕਿ ਐਂਟੀ ਮਾਈਕ੍ਰੋਬਾਇਲਸ ਦੀ ਜ਼ਿਆਦਾ ਵਰਤੋਂ ਕਾਰਨ ਲੋਕਾਂ ਦੇ ਸਰੀਰ 'ਚੋਂ ਡਰੱਗ ਪ੍ਰਤੀਰੋਧਕ ਸ਼ਕਤੀ ਵਧ ਰਹੀ ਹੈ। ਜਿਸ ਕਾਰਨ ਮਰੀਜ਼ ਨੂੰ ਠੀਕ ਹੋਣ ਵਿਚ ਜ਼ਿਆਦਾ ਸਮਾਂ ਲੱਗ ਰਿਹਾ ਹੈ।

ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News