ਐਂਟੀਲੀਆ ਬੰਬ ਮਾਮਲਾ: ਸਾਬਕਾ ਪੁਲਸ ਅਫਸਰ ਪ੍ਰਦੀਪ ਸ਼ਰਮਾ ਨੂੰ ਨਿਆਇਕ ਹਿਰਾਸਤ ’ਚ ਭੇਜਿਆ
Tuesday, Jun 29, 2021 - 04:13 AM (IST)

ਮੁੰਬਈ – ਇਥੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਐਨਕਾਊਂਟਰ ਸਪੈਸ਼ਲਿਸਟ ਪੁਲਸ ਅਧਿਕਾਰੀ ਪ੍ਰਦੀਪ ਸ਼ਰਮਾ ਨੂੰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਦੇ ਨੇੜੇ ਇਕ ਵਾਹਨ ’ਚ ਧਮਾਕਾਖੇਜ਼ ਸਮੱਗਰੀ ਮਿਲਣ ਤੇ ਕਾਰੋਬਾਰੀ ਮਨਸੁਖ ਹਿਰੇਨ ਦੀ ਹੱਤਿਆ ਦੇ ਮਾਮਲੇ ’ਚ ਸੋਮਵਾਰ ਨੂੰ 12 ਜੁਲਾਈ ਤੱਕ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਸ਼ਰਮਾ ਨੂੰ ਪਿਛਲੇ ਹਫਤੇ ਹੀ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਤੇਲੰਗਾਨਾ: ਹਰ ਦਲਿਤ ਪਰਿਵਾਰ ਨੂੰ 10 ਲੱਖ ਦੀ ਆਰਥਿਕ ਮਦਦ ਦਾ ਐਲਾਨ
ਉਸ ਨੂੰ ਸੋਮਵਾਰ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਤੇ ਜਾਂਚ ਏਜੰਸੀ ਵੱਲੋਂ ਅੱਗੇ ਰਿਮਾਂਡ ਨਾ ਮੰਗੇ ਜਾਣ ’ਤੇ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਮਾਮਲੇ ’ਚ 2 ਹੋਰ ਦੋਸ਼ੀਆਂ ਸੰਤੋਸ਼ ਸ਼ੇਲਾਰ ਤੇ ਆਨੰਦ ਜਾਧਵ, ਜਿਨ੍ਹਾਂ ਨੂੰ ਏਜੰਸੀ ਨੇ 11 ਜੂਨ ਨੂੰ ਗ੍ਰਿਫਤਾਰ ਕੀਤਾ ਸੀ, ਨੂੰ ਵੀ 12 ਜੁਲਾਈ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਫਲ ਵੇਚ ਰਹੀ ਸੀ 5ਵੀਂ ਕਲਾਸ ਦੀ ਬੱਚੀ, ਸ਼ਖਸ ਨੇ ਸਵਾ ਲੱਖ ਰੁਪਏ 'ਚ ਖਰੀਦੇ 12 ਅੰਬ
ਸ਼ਰਮਾ ’ਤੇ ਦੋਸ਼ ਹੈ ਕਿ ਉਸ ਨੇ ਮਾਮਲੇ ’ਚ ਸਬੂਤ ਮਿਟਾਉਣ ’ਚ ਸਚਿਨ ਵਾਝੇ ਦੀ ਮਦਦ ਕੀਤੀ ਸੀ। ਨਾਲ ਹੀ ਉਸ ’ਤੇ ਆਪਣੇ ਆਦਮੀਆਂ ਨਾਲ ਮਿਲ ਕੇ ਹਿਰੇਨ ਦੀ ਹੱਤਿਆ ਕਰਨ ਲਈ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ। ਇਸ ਸਾਲ 25 ਫਰਵਰੀ ਨੂੰ ਅੰਬਾਨੀ ਦੇ ਘਰ ਐਂਟੀਲੀਆ ਕੋਲ ਧਮਾਕਾਖੇਜ਼ ਸਮੱਗਰੀ ਨਾਲ ਭਰੀ ਇਕ ਐੱਸ. ਯੂ. ਵੀ. ਮਿਲੀ ਸੀ। ਠਾਣੇ ਦੇ ਕਾਰੋਬਾਰੀ ਮਨਸੁਖ ਹਿਰੇਨ ਨੇ ਦਾਅਵਾ ਕੀਤਾ ਸੀ ਕਿ ਗੱਡੀ ਉਸ ਦੀ ਹੈ। ਉਹ 5 ਮਾਰਚ ਨੂੰ ਇਕ ਨਾਲੇ ’ਚ ਮ੍ਰਿਤਕ ਮਿਲਿਆ ਸੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।