ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮਰਹੂਮ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ, ਪੁੱਜੇ ਕਈ ਆਗੂ (ਤਸਵੀਰਾਂ)

Friday, Jan 03, 2025 - 05:43 PM (IST)

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮਰਹੂਮ ਮਨਮੋਹਨ ਸਿੰਘ ਦੀ ਅੰਤਿਮ ਅਰਦਾਸ, ਪੁੱਜੇ ਕਈ ਆਗੂ (ਤਸਵੀਰਾਂ)

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ 26 ਦਸੰਬਰ ਨੂੰ ਅਲਵਿਦਾ ਆਖ ਗਏ ਸਨ ਅਤੇ ਉਹਨਾਂ ਦਾ ਅੰਤਿਮ ਸੰਸਕਾਰ ਦਿੱਲੀ ਵਿਖੇ ਨਿਗਮਬੋਧ ਘਾਟ 'ਤੇ ਕੀਤਾ ਗਿਆ ਸੀ। ਡਾ. ਮਨਮੋਹਨ ਸਿੰਘ ਦੇ ਪਰਿਵਾਰ ਵਲੋਂ ਉਹਨਾਂ ਦੀ ਅੰਤਿਮ ਅਰਦਾਸ ਲਈ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ 'ਤੇ ਅਖੰਡ ਪਾਠ ਰੱਖਵਾਏ ਗਏ ਸਨ, ਜਿਹਨਾਂ ਦੇ ਅੱਜ ਕੀਰਤਨ ਤੋਂ ਬਾਅਦ ਭੋਗ ਪਾਏ ਗਏ। ਅਖੰਡ ਪਾਠ ਦੌਰਾਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਉਹਨਾਂ ਦੀ ਧੀ ਵਲੋਂ ਗੁਰਬਾਣੀ ਸ਼ਬਦ ਦਾ ਗਾਇਨ ਕੀਤਾ ਗਿਆ।

ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ

PunjabKesari

ਰਿਹਾਇਸ਼ ’ਤੇ ਕੀਤੀ ਗਈ ਅਰਦਾਸ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਾਏ ਗਏ ਭੋਗ ਵਿਚ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਸਮੇਤ ਕਈ ਹੋਰ ਵੱਡੇ ਸਿਆਸੀ ਆਗੂ ਪਹੁੰਚੇ, ਜਿਹਨਾਂ ਨੇ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ।

ਇਹ ਵੀ ਪੜ੍ਹੋ - 31 ਦਸੰਬਰ ਦੀ ਰਾਤ ਲੋਕਾਂ ਨੇ ਸਭ ਤੋਂ ਵੱਧ Online ਆਰਡਰ ਕੀਤੀਆਂ ਇਹ ਚੀਜ਼ਾਂ, ਸੁਣ ਹੋਵੋਗੇ ਹੈਰਾਨ

PunjabKesari

ਗੁਰਦੁਆਰਾ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ, ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵੱਲੋਂ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ - ਪਿਤਾ ਦੀ ਮੌਤ 'ਤੇ ਪੁੱਤ ਦਾ ਜਸ਼ਨ: ਸ਼ਮਸ਼ਾਨਘਾਟ 'ਚ ਡਾਂਸ, ਉਡਾਏ ਨੋਟਾਂ ਦੇ ਬੰਡਲ (ਵੀਡੀਓ ਵਾਇਰਲ)

PunjabKesari

ਇਨ੍ਹਾਂ ਆਗੂਆਂ ਨੇ ਮਰਹੂਮ ਪ੍ਰਧਾਨ ਮੰਤਰੀ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਨਿੰਦਰਜੀਤ ਸਿੰਘ ਸਿਰਸਾ ਨੇ ਵੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਨਮੋਹਨ ਸਿੰਘ ਵਰਗਾ ਸਾਧਾਰਨ ਆਗੂ ਦੇਸ਼ ਨੂੰ ਬਹੁਤ ਘੱਟ ਮਿਲਦਾ ਹੈ। ਉਨ੍ਹਾਂ ਦੀ ਸਾਦਗੀ ਅਤੇ ਦੇਸ਼ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ - ਫਲੈਟ ਤੇ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਲੱਗੇਗਾ ਝਟਕਾ, ਵਧੀਆ ਕੀਮਤਾਂ

PunjabKesari

PunjabKesari


author

rajwinder kaur

Content Editor

Related News