ਭਾਰਤ ਆਏ ਪੁਰਤਗਾਲ ਦੇ PM, ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਲਈ ਮੋਦੀ ਨਾਲ ਚਰਚਾ

12/19/2019 2:28:58 PM

ਨਵੀਂ ਦਿੱਲੀ (ਭਾਸ਼ਾ)— ਪੁਰਤਗਾਲ ਦੇ ਪ੍ਰਧਾਨ ਮੰਤਰੀ ਐਂਟੋਨੀਓ ਕੋਸਟਾ ਦੋ ਦਿਨਾਂ ਯਾਤਰਾ 'ਤੇ ਭਾਰਤ ਪਹੁੰਚ ਗਏ ਹਨ। ਭਾਰਤ ਆਉਣ 'ਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ਕਿ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਂਟੋਨੀਓ ਕੋਸਟਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦੇ ਮੌਕੇ ਆਯੋਜਨ ਕਮੇਟੀ ਦੀ ਦੂਜੀ ਬੈਠਕ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਆਏ ਹਨ। ਕੋਸਟਾ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।


ਕੁਮਾਰ ਨੇ ਕਿਹਾ ਕਿ ਪੁਰਤਗਾਲ ਦੇ ਪ੍ਰਧਾਨ ਮੰਤਰੀ ਕੋਸਟਾ ਦੀ ਭਾਰਤ ਦੀ ਇਹ ਪਹਿਲੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਚਰਚਾ ਦੌਰਾਨ ਦੋਹਾਂ ਨੇਤਾਵਾਂ ਨੇ ਰੱਖਿਆ, ਵਿਗਿਆਨ ਅਤੇ ਤਕਨਾਲੋਜੀ, ਕਾਰੋਬਾਰ ਸਮੇਤ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ ਨੂੰ ਮਜ਼ਬੂਤ ਬਣਾਉਣ ਦੇ ਵਿਆਪਕ ਪੱਖਾਂ 'ਤੇ ਚਰਚਾ ਕੀਤੀ। ਭਾਰਤ ਅਤੇ ਪੁਰਤਗਾਲ ਵਿਚਾਲੇ ਉੱਚ ਪੱਧਰੀ ਸਿਆਸੀ ਆਦਾਨ-ਪ੍ਰਦਾਨ ਨੇ ਦੋ-ਪੱਖੀ ਸੰਬੰਧਾਂ ਨੂੰ ਇਕ ਮਜ਼ਬੂਤ ਰਫਤਾਰ ਦਿੱਤੀ ਹੈ।

Tanu

This news is Content Editor Tanu