ਐਂਟੋਨੀਓ ਗੁਤਾਰੇਸ ਨੇ ਮੁੰਬਈ ਵਿਖੇ ਤਾਜ ਹੋਟਲ ਹਮਲੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

Wednesday, Oct 19, 2022 - 01:45 PM (IST)

ਐਂਟੋਨੀਓ ਗੁਤਾਰੇਸ ਨੇ ਮੁੰਬਈ ਵਿਖੇ ਤਾਜ ਹੋਟਲ ਹਮਲੇ ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮੁੰਬਈ (ਵਾਰਤਾ)- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਤਾਰੇਸ ਨੇ ਬੁੱਧਵਾਰ ਨੂੰ ਇੱਥੇ ਤਾਜ ਮਹਿਲ ਪੈਲੇਸ ਹੋਟਲ 'ਚ 26/11 ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਨਾਲ, ਸ਼੍ਰੀ ਗੁਤਾਰੇਸ ਨੇ ਹੋਟਲ ਵਿੱਚ ਸਥਿਤ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰਯੋਗ ਹੈ ਕਿ ਤਾਜ ਮਹਿਲ ਪੈਲੇਸ ਹੋਟਲ 26 ਨਵੰਬਰ 2008 ਨੂੰ ਅੱਤਵਾਦੀਆਂ ਵੱਲੋਂ ਕੀਤੇ ਗਏ ਭਿਆਨਕ ਹਮਲੇ ਨਾਲ ਹਿੱਲ ਗਿਆ ਸੀ।

PunjabKesari

ਜਨਵਰੀ ਵਿੱਚ ਆਪਣੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਬਾਅਦ ਗੁਤਾਰੇਸ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਇਸ ਤੋਂ ਪਹਿਲਾਂ ਉਹ ਅਕਤੂਬਰ 2018 ਵਿੱਚ ਇੱਥੇ ਆਏ ਸਨ। ਗੁਤਾਰੇਸ ਬੁੱਧਵਾਰ ਨੂੰ ਮੁੰਬਈ ਪਹੁੰਚੇ। ਉਨ੍ਹਾਂ ਦੇ ਪਹੁੰਚਣ 'ਤੇ ਮਹਾਰਾਸ਼ਟਰ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੀ ਗੁਜਰਾਤ ਫੇਰੀ ਤੋਂ ਇੱਕ ਦਿਨ ਪਹਿਲਾਂ ਗੁਤਾਰੇਸ ਮੁੰਬਈ ਦੇ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈਆਈਟੀ) ਵਿਚ 'India@75: UN-India Partnership: Strengthening South-South Cooperation''ਤੇ ਇੱਕ ਜਨਤਕ ਭਾਸ਼ਣ ਦੇਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਗੁਤਾਰੇਸ ਵੀਰਵਾਰ ਨੂੰ ਕੇਵੜੀਆ ਵਿੱਚ ਮਿਸ਼ਨ ਲਾਈਫ (ਵਾਤਾਵਰਣ ਲਈ ਜੀਵਨ ਸ਼ੈਲੀ) ਨਾਲ ਸਬੰਧਤ ਇੱਕ ਸਮਾਗਮ ਵਿੱਚ ਸ਼ਾਮਲ ਹੋਣਗੇ।

PunjabKesari


author

cherry

Content Editor

Related News