ਭਾਰਤ ਦੀ ਯਾਤਰਾ ’ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ, PM ਮੋਦੀ ਨਾਲ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

Sunday, Jul 25, 2021 - 04:13 PM (IST)

ਭਾਰਤ ਦੀ ਯਾਤਰਾ ’ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ, PM ਮੋਦੀ ਨਾਲ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ/ਵਾਸ਼ਿੰਗਟਨ— ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਗਲੇ ਹਫ਼ਤੇ ਭਾਰਤ ਦੀ ਯਾਤਰਾ ’ਤੇ ਆ ਰਹੇ ਹਨ। ਇਸ ਦੌਰਾਨ ਸੁਰੱਖਿਆ, ਰੱਖਿਆ ਅਤੇ ਅੱਤਵਾਦ ਦੀ ਰੋਕਥਾਮ ਤੇ ਅਫ਼ਗਾਨਿਸਤਾਨ, ਕੋਵਿਡ-19 ਅਤੇ ਜਲਵਾਯੂ ਤਬਦੀਲੀ ਏਜੰਡੇ ’ਤੇ ਚਰਚਾ ਕਰਨਗੇ। ਇਕ ਸੀਨੀਅਰ ਅਮਰੀਕੀ ਅਧਿਕਾਰੀ ਮੁਤਾਬਕ ਬਲਿੰਕਨ 27 ਜੁਲਾਈ ਦੀ ਸ਼ਾਮ ਨਵੀਂ ਦਿੱਲੀ ਪਹੁੰਚਣਗੇ। ਉਹ 28 ਜੁਲਾਈ ਨੂੰ ਪੂਰੇ ਦਿਨ ਪ੍ਰੋਗਰਾਮਾਂ ’ਚ ਰੁੱਝੇ ਰਹਿਣਗੇ। ਆਪਣੀ ਯਾਤਰਾ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਨਵੀਂ ਦਿੱਲੀ ’ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਬਲਿੰਕਨ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲਾ ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੋਦੀ ਅਤੇ ਜੈਸ਼ੰਕਰ ਨਾਲ ਉਨ੍ਹਾਂ ਦੀ ਮੁਲਾਕਾਤ ਵਿਚ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਹੋ ਸਕਦੀ ਹੈ, ਜਿਸ ਦਾ ਦਾਇਰਾ ਬਹੁਤ ਵਿਆਪਕ ਹੈ।

ਸੂਤਰਾਂ ਮੁਤਾਬਕ ਅਮਰੀਕਾ ਦੇ ਵਿਦੇਸ਼ ਮੰਤਰੀ ਦੀ ਇਹ ਯਾਤਰਾ ਵਪਾਰ, ਨਿਵੇਸ਼, ਸਿਹਤ ਦੇਖਭਾਲ, ਸਿੱਖਿਆ, ਡਿਜੀਟਲ, ਖੇਤਰ, ਨਵਾਂਪਣ ਅਤੇ ਸੁਰੱਖਿਆ ਵਰਗੇ ਖੇਤਰਾਂ ਵਿਚ ਅਤੇ ਹੋਰ ਖੇਤਰਾਂ ਵਿਚ ਦੋ-ਪੱਖੀ ਸਹਿਯੋਗੀ ਨੂੰ ਅੱਗੇ ਵਧਾਉਣ ਦਾ ਮੌਕਾ ਪ੍ਰਦਾਨ ਕਰੇਗੀ। ਦੱਸ ਦੇਈਏ ਕਿ ਅਮਰੀਕਾ ਦੇ ਵਿਦੇਸ਼ ਮੰਤਰਾਲਾ ਦੀ ਕਮਾਨ ਸੰਭਾਲਣ ਤੋਂ ਬਾਅਦ ਬਲਿੰਕਨ ਦੀ ਇਹ ਪਹਿਲੀ ਯਾਤਰਾ ਹੈ, ਨਾਲ ਹੀ ਜਨਵਰੀ ’ਚ ਜੋਅ ਬਾਈਡੇਨ ਦੇ ਸੱਤਾ ’ਚ ਆਉਣ ਤੋਂ ਬਾਅਦ ਪ੍ਰਸ਼ਾਸਨ ਦੇ ਕਿਸੇ ਉੱਚ ਅਧਿਕਾਰੀ ਦੀ ਇਹ ਦੂਜੀ ਭਾਰਤ ਯਾਤਰਾ ਹੈ। 

ਸੂਤਰਾਂ ਨੇ ਦੱਸਿਆ ਕਿ ਰੱਖਿਆ ਦੇ ਖੇਤਰ ਵਿਚ ਦੋਵੇਂ ਪੱਖ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕੇ ਤਲਾਸ਼ਣਗੇ। ਇਸ ਤੋਂ ਇਲਾਵਾ ਭਾਰਤ ਸਿਹਤ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਕੌਮਾਂਤਰੀ ਯਾਤਰਾ ਨੂੰ ਲੜੀਬੱਧ ਤਰੀਕੇ ਨਾਲ ਬਹਾਲ ਕਰਨ ਦੀ ਮੰਗ ਕਰੇਗਾ, ਜਿਸ ਵਿਚ ਖ਼ਾਸ ਤੌਰ ’ਤੇ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਕਾਰੋਬਾਰੀਆਂ ਲਈ ਯਾਤਰਾ ਨਿਯਮਾਂ ਵਿਚ ਢਿੱਲ ਅਤੇ ਹੋਰ ਮਨੁੱਖੀ ਮਾਮਲਿਆਂ ਤੋਂ ਇਲਾਵਾ ਪਰਿਵਾਰਾਂ ਨੂੰ ਮਿਲਾਉਣਾ ਯਕੀਨੀ ਕਰਨ ’ਤੇ ਜ਼ੋਰ ਰਹੇਗਾ। 


author

Tanu

Content Editor

Related News