ਅਨੁਰਾਗ ਗਰਗ ਐੱਨ. ਸੀ. ਬੀ. ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ

Wednesday, Sep 18, 2024 - 12:01 AM (IST)

ਅਨੁਰਾਗ ਗਰਗ ਐੱਨ. ਸੀ. ਬੀ. ਦੇ ਨਵੇਂ ਡਾਇਰੈਕਟਰ ਜਨਰਲ ਨਿਯੁਕਤ

ਨਵੀਂ ਦਿੱਲੀ, (ਭਾਸ਼ਾ)- ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ ਅਧਿਕਾਰੀ ਅਨੁਰਾਗ ਗਰਗ ਨੂੰ ਨਾਰਕੋਟਿਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦਾ ਡਾਇਰੈਕਟਰ ਜਨਰਲ (ਡੀ. ਜੀ.) ਨਿਯੁਕਤ ਕੀਤਾ ਗਿਆ ਹੈ। ਮੰਗਲਵਾਰ ਨੂੰ ਇਕ ਸਰਕਾਰੀ ਹੁਕਮ ਤੋਂ ਇਹ ਜਾਣਕਾਰੀ ਮਿਲੀ।

ਗਰਗ ਮੌਜੂਦਾ ਸਮੇਂ ’ਚ ਬਾਰਡਰ ਸਕਿਓਰਿਟੀ ਫੋਰਸ (ਬੀ. ਐੱਸ. ਐੱਫ.) ਦੇ ਹੈੱਡਕੁਆਰਟਰ ’ਚ ਐਡੀਸ਼ਨਲ ਡਾਇਰੈਕਟਰ ਜਨਰਲ ਵਜੋਂ ਤਾਇਨਾਤ ਹਨ।

ਗ੍ਰਹਿ ਮੰਤਰਾਲਾ ਵੱਲੋਂ ਜਾਰੀ ਇਕ ਹੁਕਮ ’ਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ਏ. ਸੀ. ਸੀ.) ਨੇ ਹਿਮਾਚਲ ਪ੍ਰਦੇਸ਼ ਕਾਡਰ ਦੇ 1993 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਗਰਗ ਦੀ ਐੱਨ. ਸੀ. ਬੀ. ਦੇ ਡਾਇਰੈਕਟਰ ਜਨਰਲ ਵਜੋਂ ‘ਡੈਪੂਟੇਸ਼ਨ’ ’ਤੇ ਅਹੁਦਾ ਸੰਭਾਲਣ ਦੀ ਤਰੀਕ ਤੋਂ 23 ਮਈ 2026 ਤੱਕ ਜਾਂ ਅਗਲੇ ਹੁਕਮਾਂ ਤੱਕ, ਜੋ ਵੀ ਪਹਿਲਾਂ ਹੋਵੇ, ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ।


author

Rakesh

Content Editor

Related News