ਅਨੁਰਾਗ ਕੁਮਾਰ ਬਣੇ ਦਿੱਲੀ ਦੇ ਨਵੇਂ ਪੁਲਸ ਕਮਿਸ਼ਨਰ
Friday, Jul 17, 2026 - 11:48 AM (IST)
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਇੰਟੈਲੀਜੈਂਸ ਬਿਊਰੋ (ਆਈਬੀ) ਦੇ ਸਾਬਕਾ ਵਿਸ਼ੇਸ਼ ਨਿਰਦੇਸ਼ਕ ਅਨੁਰਾਗ ਕੁਮਾਰ ਨੂੰ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਕਮਿਸ਼ਨਰ ਨਿਯੁਕਤ ਕੀਤਾ। ਭਾਰਤੀ ਪੁਲਸ ਸੇਵਾ (ਆਈਪੀਐੱਸ) ਦੇ 1994 ਬੈਚ ਦੇ ਅਧਿਕਾਰੀ ਅਨੁਰਾਗ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੈਬਨਿਟ ਦੀ ਨਿਯੁਕਤੀ ਕਮੇਟੀ (ਏਸੀਸੀ) ਨੇ ਵੀਰਵਾਰ ਨੂੰ ਇੰਟੈਲੀਜੈਂਸ ਬਿਊਰੋ ਤੋਂ ਉਨ੍ਹਾਂ ਦੇ ਮੂਲ ਕੈਡਰ ਏਜੀਐੱਮਯੂਟੀ (ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼) 'ਚ ਵਾਪਸ ਭੇਜਿਆ ਸੀ।
ਇਕ ਅਧਿਕਾਰਤ ਆਦੇਸ਼ 'ਚ ਕਿਹਾ ਗਿਆ ਹੈ,''ਸਮਰੱਥ ਅਥਾਰਟੀ ਦੀ ਮਨਜ਼ੂਰੀ ਨਾਲ ਆਈਪੀਐੱਸ ਅਧਿਕਾਰੀ ਅਨੁਰਾਗ ਕੁਮਾਰ (ਏਜੀਐੱਮਯੂਟੀ:1994) ਨੂੰ ਚਾਰਜ ਸੰਭਾਲਣ ਦੀ ਤਰੀਕ ਤੋਂ ਦਿੱਲੀ ਦਾ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਜਾਂਦਾ ਹੈ। ਇਹ ਨਿਯੁਕਤੀ ਅਗਲੇ ਆਦੇਸ਼ ਤੱਕ ਪ੍ਰਭਾਵੀ ਰਹੇਗੀ।'' ਆਦੇਸ਼ 'ਚ ਕਿਹਾ ਗਿਆ ਹੈ ਕਿ ਮੌਜੂਦਾ ਪੁਲਸ ਕਮਿਸ਼ਨਰ ਸਤੀਸ਼ ਗੋਲਚਾ ਨਵੇਂ ਪੁਲਸ ਕਮਿਸ਼ਨਰ ਦੇ ਚਾਰਜ ਸੰਭਾਲਣ ਤੋਂ ਬਾਅਦ ਅੱਗੇ ਦੀ ਨਿਯੁਕਤੀ ਲਈ ਦਿੱਲੀ ਦੇ ਉਪ ਰਾਜਪਾਲ ਨੂੰ ਰਿਪੋਰਟ ਕਰਨਗੇ। ਗੋਲਚਾ 1992 ਬੈਚ ਦੇ ਆਈਪੀਐੱਸ ਅਧਿਕਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
