ਖੇਤੀ ਕਾਨੂੰਨਾਂ ਨੂੰ ਲੈ ਕੇ ਅਨੁਰਾਗ ਠਾਕੁਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

12/19/2020 5:48:41 PM

ਇੰਦੌਰ (ਭਾਸ਼ਾ)— ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਸ਼ਨੀਵਾਰ ਯਾਨੀ ਕਿ ਅੱਜ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਸਾਲ 2022 ਤੱਕ ਅੰਨਦਾਤਾ ਦੀ ਆਮਦਨ ਦੁੱਗਣੀ ਕਰਨ ਦਾ ਸਾਧਨ ਦੱਸਿਆ। ਅਨੁਰਾਗ ਨੇ ਦਾਅਵਾ ਕੀਤਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ’ਚ ਦੇਸ਼ ਦੇ ਸਿਰਫ਼ ਇਕ-ਦੋ ਫ਼ੀਸਦੀ ਕਿਸਾਨ ਸ਼ਾਮਲ ਹਨ, ਜਿਨ੍ਹਾਂ ਨੂੰ ਉਲਝਣ ’ਚ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੀਡੀਆ ਦਾ ਇਕ ਵਰਗ ਦਿਖਾਉਂਦਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿਚ ਕਈ ਕਿਸਾਨ ਸ਼ਾਮਲ ਹਨ ਪਰ ਉਨ੍ਹਾਂ 95 ਫ਼ੀਸਦੀ ਕਿਸਾਨਾਂ ਨੂੰ ਵੀ ਦਿਖਾਓ, ਜੋ ਇਨ੍ਹਾਂ ਕਾਨੂੰਨਾਂ ਤੋਂ ਖੁਸ਼ ਹਨ। 

ਠਾਕੁਰ ਮੁਤਾਬਕ ਦੇਸ਼ ਦੇ ਜ਼ਿਆਦਾਤਰ ਕਿਸਾਨਾਂ ਨੇ ਨਵੇਂ ਖੇਤੀ ਕਾਨੂੰਨਾਂ ਲਈ ਨਰਿੰਦਰ ਮੋਦੀ ਸਰਕਾਰ ਦਾ ਧੰਨਵਾਦ ਕੀਤਾ ਹੈ, ਕਿਉਂਕਿ ਇਨ੍ਹਾਂ ਵਿਵਸਥਾਵਾਂ ਨਾਲ ਸਾਲ 2022 ਤੱਕ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਨੇ ਭਾਜਪਾ ਦੇ ਵਿਰੋਧੀ ਦਲਾਂ ’ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ’ਚ ਭਰਮ ਫੈਲਾਇਆ ਜਾ ਰਿਹਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਦੇ ਅਮਲ ’ਚ ਆਉਣ ਤੋਂ ਬਾਅਦ ਮੋਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਫ਼ਸਲ ਖਰੀਦਣ ਦੀ ਵਿਵਸਥਾ ਖ਼ਤਮ ਕਰ ਦੇਵੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੇ ਕਿਸਾਨਾਂ ਨੂੰ ਇਹ ਆਜ਼ਾਦੀ ਦਿੱਤੀ ਹੈ ਕਿ ਉਹ ਆਪਣੀਆਂ ਫ਼ਸਲਾਂ ਮਨ ਮੁਤਾਬਕ ਕੀਮਤ ’ਤੇ ਕਿਸੇ ਵੀ ਕੋਨੇ ’ਚ ਵੇਚ ਸਕਦੇ ਹਨ।


Tanu

Content Editor

Related News