ਅਨੁਰਾਗ ਠਾਕੁਰ ਨੇ ਸੰਦੇਸ਼ਖਾਲੀ ਮੁੱਦੇ ਨੂੰ ਲੈ ਕੇ ਪੱਛਮੀ ਬੰਗਾਲ ਦੀ TMC ਸਰਕਾਰ ਨੂੰ ਘੇਰਿਆ
Saturday, Feb 24, 2024 - 05:42 PM (IST)

ਹਮੀਰਪੁਰ (ਭਾਸ਼ਾ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਸ 'ਤੇ ਸੰਦੇਸ਼ਖਾਲੀ 'ਚ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਗੁੰਡਿਆਂ ਨੂੰ ਕੰਟਰੋਲ ਕਰਨ ਲਈ ਕੁਝ ਨਹੀਂ ਕਰਨ ਦਾ ਦੋਸ਼ ਲਗਾਇਆ ਹੈ। ਠਾਕੁਰ ਸ਼ੁੱਕਰਵਾਰ ਰਾਤ ਭੋਟਾ 'ਚ ਇਕ ਸਮਾਰੋਹ ਤੋਂ ਵੱਖ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਇਹ ਵੀ ਪੜ੍ਹੋ : ਵੱਡਾ ਹਾਦਸਾ, ਗੰਗਾ ਇਸ਼ਨਾਨ ਲਈ ਜਾ ਰਹੇ ਸ਼ਰਧਾਲੂਆਂ ਦੀ ਟਰੈਕਟਰ ਟਰਾਲੀ ਤਾਲਾਬ 'ਚ ਪਲਟੀ, 15 ਦੀ ਮੌਤ
ਉਨ੍ਹਾਂ ਕਿਹਾ,''ਦੁੱਖ ਦੀ ਗੱਲ ਹੈ ਕਿ ਪੱਛਮੀ ਬੰਗਾਲ ਸਰਕਾਰ ਕੁਝ ਨਹੀਂ ਕਰ ਰਹੀ ਹੈ, ਜੇਕਰ ਇਕ ਮਹਿਲਾ ਮੁੱਖ ਮੰਤਰੀ ਦੇ ਸ਼ਾਸਨ 'ਚ ਔਰਤਾਂ ਸੁਰੱਖਿਅਤ ਨਹੀਂ ਹਨ ਤਾਂ ਰਾਜ 'ਚ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਸਵਾਲ ਉੱਠਣ ਲੱਗਦੇ ਹਨ।'' ਰਾਜ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ 'ਚ ਕਈ ਔਰਤਾਂ ਨੇ ਟੀ.ਐੱਮ.ਸੀ. ਦੇ ਸੀਨੀਅਰ ਨੇਤਾ ਸ਼ਾਹਜਹਾਂ ਸ਼ੇਖ ਅਤੇ ਉਨ੍ਹਾਂ ਦੇ ਸਮਰਥਕਾਂ 'ਤੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8