ਅਨੁਰਾਗ ਠਾਕੁਰ ਨੇ ਵਿਸ਼ਵ ਸਾਈਕਲ ਦਿਵਸ 'ਤੇ ਦੇਸ਼ ਵਿਆਪੀ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
Friday, Jun 03, 2022 - 04:51 PM (IST)
ਨਵੀਂ ਦਿੱਲੀ (ਏਜੰਸੀ)- ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਵਿਸ਼ਵ ਸਾਈਕਲ ਦਿਵਸ 'ਤੇ ਦੇਸ਼ ਵਿਆਪੀ 'ਫਿੱਟ ਇੰਡੀਆ ਫਰੀਡਮ ਰਾਈਡਰ ਸਾਈਕਲ ਰੈਲੀ' ਸ਼ੁਰੂ ਕੀਤੀ ਅਤੇ 750 ਨੌਜਵਾਨ ਸਾਈਕਲਿਸਟਾਂ ਨਾਲ 7.5 ਕਿਲੋਮੀਟਰ ਦੀ ਦੂਰੀ ਤੈਅ ਕੀਤੀ।
ਠਾਕੁਰ ਨੇ ਇੱਕ ਬਿਆਨ ਵਿੱਚ ਕਿਹਾ, 'ਫਿੱਟ ਇੰਡੀਆ ਮੁਹਿੰਮ ਵਿੱਚ ਸਾਈਕਲਿੰਗ ਇੱਕ ਵੱਡੀ ਭੂਮਿਕਾ ਨਿਭਾ ਸਕਦੀ ਹੈ। ਵਿਸ਼ਵ ਸਾਈਕਲ ਦਿਵਸ 'ਤੇ, ਅਸੀਂ ਸਪੱਸ਼ਟ ਸੰਦੇਸ਼ ਦੇ ਰਹੇ ਹਾਂ ਕਿ ਰੋਜ਼ਾਨਾ ਜੀਵਨ ਵਿੱਚ ਸਾਈਕਲਿੰਗ ਨੂੰ ਸ਼ਾਮਲ ਕਰੋ। ਇਸ ਨਾਲ ਤੁਸੀਂ ਸਿਹਤਮੰਦ ਰਹੋਗੇ ਅਤੇ ਸਵੱਛ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਦੇ ਸਕਣਗੇ।'
ਠਾਕੁਰ ਨੇ ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਕਾਨੂੰਨ ਮੰਤਰੀ ਕਿਰੇਨ ਰਿਜਿਜੂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਅਤੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਦੀ ਮੌਜੂਦਗੀ ਵਿੱਚ ਇੱਥੇ ਪ੍ਰੋਗਰਾਮ ਨੂੰ ਹਰੀ ਝੰਡੀ ਦਿਖਾਈ। ਦੇਸ਼ ਭਰ ਵਿਚ 100 ਤੋਂ ਜ਼ਿਆਦਾ ਥਾਵਾਂ 'ਤੇ ਸ਼ੁੱਕਰਵਾਰ ਨੂੰ ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ।