ਅਨੁਰਾਗ ਠਾਕੁਰ ਦਾ ਸੱਤਾਧਾਰੀ ਪਾਰਟੀ ''ਤੇ ਤਿੱਖਾ ਹਮਲਾ, ਕਿਹਾ-ਮਹਿਲਾ ਵਿਰੋਧੀ ਹੈ AAP
Saturday, Jan 25, 2025 - 01:33 PM (IST)
ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦੇ ਹੋਏ ਇਸ ਨੂੰ ‘ਮਹਿਲਾ ਵਿਰੋਧੀ’ ਕਰਾਰ ਦਿੱਤਾ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਦੇ ਸਮਰਥਨ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਨੁਰਾਗ ਨੇ ‘ਆਪ’ ਸਰਕਾਰ ’ਤੇ ‘ਮਹਿਲਾ ਕਲਿਆਣ’ ਨੂੰ ਅਣਡਿੱਠਾ ਕਰਨ ਦਾ ਦੋਸ਼ ਲਾਇਆ ਹੈ। ਅਨੁਰਾਗ ਠਾਕੁਰ ਨੇ ਕਿਹਾ, ਉਨ੍ਹਾਂ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਕਰਨ ’ਚ ਅਸਫਲ ਰਹੇ।
ਇਹ ਵੀ ਪੜ੍ਹੋ - 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਸੜਕਾਂ, ਬਾਹਰ ਜਾਣ ਤੋਂ ਪਹਿਲਾਂ ਚੈੱਕ ਕਰੋ ਟ੍ਰੈਫਿਕ ਐਡਵਾਈਜ਼ਰੀ
‘ਆਪ ਦਾ’ ਸਰਕਾਰ ਨੇ ਸਵਾਤੀ ਮਾਲੀਵਾਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਬੁਲਾਇਆ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਅਨੁਰਾਗ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ, ‘‘ਆਤਿਸ਼ੀ ਦਿੱਲੀ ਦੀ ਮੁੱਖ ਮੰਤਰੀ ਹੈ ਪਰ ਉਨ੍ਹਾਂ ਦਾ ਮਹਿਲਾ ਵਿਰੋਧੀ ਰੁਖ ਸਪੱਸ਼ਟ ਹੈ, ਕਿਉਂਕਿ ਪੋਸਟਰਾਂ ਅਤੇ ਹੋਰਡਿੰਗਾਂ ਤੋਂ ਉਨ੍ਹਾਂ ਦਾ ਚਿਹਰਾ ਗਾਇਬ ਹੈ। ਭਾਜਪਾ ਨੇਤਾ ਨੇ ਕਿਹਾ ਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਤੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਰਗੀਆਂ ਪਰਿਵਰਤਨਸ਼ੀਲ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਸ ਨਾਲ ਮਹੱਤਵਪੂਰਨ ਹਾਂ-ਪੱਖੀ ਬਦਲਾਅ ਆਏ ਹਨ।
ਇਹ ਵੀ ਪੜ੍ਹੋ - ਵੱਡੀ ਵਾਰਦਾਤ : ਬਸਪਾ ਆਗੂ ਦਾ ਤਾਬੜ-ਤੋੜ ਗੋਲੀਆਂ ਮਾਰ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8