ਆਂਧਰਾ ਪ੍ਰਦੇਸ਼ ਦੇ ਸੀ.ਐੱਮ. ਨੇ ਬਹਿਰੀਨ ਤੋਂ ਮਜ਼ਦੂਰਾਂ ਨੂੰ ਲਿਆਉਣ ਲਈ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
Tuesday, Sep 14, 2021 - 12:46 AM (IST)
ਅਮਰਾਵਤੀ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਸੋਮਵਾਰ ਨੂੰ ਕੇਂਦਰ ਨੂੰ ਬਹਿਰੀਨ ਵਿੱਚ ਆਪਣੇ ਮਾਲਕ ਤੋਂ "ਦੁਰਵਿਹਾਰ" ਦਾ ਸਾਹਮਣਾ ਕਰ ਰਹੇ ਸੂਬੇ ਦੇ ਮਜ਼ਦੂਰਾਂ ਨੂੰ ਘਰ ਵਾਪਸ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ। ਵਿਦੇਸ਼ ਮਾਮਲਿਆਂ ਦੇ ਮੰਤਰੀ ਐੱਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਈ ਭਾਰਤੀ ਮਜ਼ਦੂਰਾਂ ਦੇ ਨਾਲ ਉਨ੍ਹਾਂ ਦੇ ਮਾਲਕ ਦੁਰਵਿਹਾਰ ਕਰ ਰਹੇ ਹਨ ਅਤੇ ਅਜਿਹੇ ਵਿੱਚ ਉਨ੍ਹਾਂ ਨੇ ਘਰ ਵਾਪਸੀ ਵਿੱਚ ਮਦਦ ਦੀ ਅਪੀਲ ਕੀਤੀ ਹੈ। ਰੈੱਡੀ ਨੇ ਕਿਹਾ, ‘‘ਅਜਿਹੇ ਮਜ਼ਦੂਰਾਂ ਵਿੱਚ ਵੱਡੀ ਗਿਣਤੀ ਵਿੱਚ ਆਂਧਰਾ ਪ੍ਰਦੇਸ਼ ਦੇ ਮਜ਼ਦੂਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਮਜ਼ਦੂਰਾਂ ਨੂੰ ਬਹਿਰੀਨ ਤੋਂ ਲਿਆਉਣ ਵਿੱਚ ਕੇਂਦਰ ਦੀ ਹਰ ਸੰਭਵ ਮਦਦ ਕਰੇਗੀ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।