PM ਮੋਦੀ ਨੇ ਅਬਦੁੱਲ ਕਲਾਮ ਨੂੰ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ

10/15/2019 2:09:17 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ. ਪੀ. ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ 88ਵੀਂ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ, ''ਡਾ. ਏ. ਪੀ. ਜੇ. ਅਬਦੁੱਲ ਕਲਾਮ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ 21ਵੀਂ ਸਦੀ ਦੇ ਸਮਰੱਥ ਭਾਰਤ ਦਾ ਸੁਪਨਾ ਦੇਖਿਆ ਅਤੇ ਇਸ ਦਿਸ਼ਾ ਵਿਚ ਆਪਣਾ ਵਡਮੁੱਲਾ ਯੋਗਦਾਨ ਦਿੱਤਾ।''

 

ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਭਾਰਤ ਡਾ. ਏ. ਪੀ. ਜੇ. ਅਬਦੁੱਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ 'ਤੇ ਸਲਾਮ ਕਰਦਾ ਹੈ। ਇੱਥੇ ਦੱਸ ਦੇਈਏ ਕਿ 15 ਅਕਤੂਬਰ, 1931 ਨੂੰ ਤਾਮਿਲਨਾਡੂ ਦੇ ਰਾਮੇਸ਼ਵਰ 'ਚ ਜਨਮੇ ਅਬਦੁੱਲ ਕਲਾਮ ਦੇਸ਼ ਦੇ ਪੁਲਾੜ ਅਤੇ ਮਿਜ਼ਾਈਲ ਵਿਕਾਸ ਕੋਸ਼ਿਸ਼ਾਂ ਵਿਚ ਸ਼ਾਮਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ 'ਮਿਜ਼ਾਈਲ ਮੈਨ' ਦੇ ਰੂਪ ਵਿਚ ਜਾਣਿਆ ਜਾਂਦਾ ਹੈ।

 


Tanu

Content Editor

Related News