ਮੁਆਫੀ ਮੰਗਣ ਰਾਹੁਲ : ਭਾਜਪਾ

Friday, Jun 12, 2020 - 09:03 PM (IST)

ਮੁਆਫੀ ਮੰਗਣ ਰਾਹੁਲ : ਭਾਜਪਾ

ਨਵੀਂ ਦਿੱਲੀ (ਭਾਸ਼ਾ)- ਭਾਰਤ ਵਿਚ ਸਹਿਣਸ਼ੀਲਤਾ ਦੀ ਘਾਟ ਹੋਣ ਸਬੰਧੀ ਰਾਹੁਲ ਗਾਂਧੀ ਦੀ ਟਿੱਪਣੀ 'ਤੇ ਪਲਟਵਾਰ ਕਰਦੇ ਹੋਏ ਭਾਜਪਾ ਨੇ ਕਿਹਾ ਕਿ ਕੋਰੋਨਾ ਵਾਇਰਸ ਸੰਕਟ ਦੇ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ, ਵਿਦੇਸ਼ੀਆਂ ਨਾਲ ਗੱਲਬਾਤ ਦੇ ਦੌਰਾਨ ਜਿਸ ਤਰ੍ਹਾਂ ਦੀ ਭਾਸ਼ਾ ਬੋਲ ਰਹੇ ਹਨ, ਉਸ ਨਾਲ ਭਾਰਤ ਦੀ ਛਵੀ ਖਰਾਬ ਹੋ ਰਹੀ ਹੈ ਤੇ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਕਦੋਂ ਤੱਕ ਭਾਰਤ ਨੂੰ ਇਸ ਤਰ੍ਹਾਂ ਨਾਲ ਬਦਨਾਮ ਰਹਿਣਗੇ? ਉਹ ਵਿਦੇਸ਼ੀਆਂ ਸਮੇਤ ਹੋਰ ਲੋਕਾਂ ਨਾਲ ਗੱਲ ਕਰਦੇ ਹੋਏ ਜਿਸ ਤਰ੍ਹਾਂ ਦੀ ਭਾਸ਼ਾ ਦਾ ਉਪਯੋਗ ਕਰਦੇ ਹਨ, ਮੰਦਭਾਗਾ ਹੈ।


author

Gurdeep Singh

Content Editor

Related News