‘ਸਨਾਤਨ ਧਰਮ’ ਦੇ ਖ਼ਾਤਮੇ ਦੀ ਅਪੀਲ ਕਰਨ ਦੇ ਗੰਭੀਰ ਨਤੀਜੇ ਹੋ ਸਕਦੇ ਹਨ: ਵਿਹਿਪ
Monday, Sep 04, 2023 - 06:24 PM (IST)
ਨਵੀਂ ਦਿੱਲੀ (ਭਾਸ਼ਾ)-ਵਿਸ਼ਵ ਹਿੰਦੂ ਪ੍ਰੀਸ਼ਦ (ਵੀ. ਐੱਚ. ਪੀ.) ਨੇ ਦ੍ਰਵਿੜ ਮੁਨੇਤਰ ਕਛਗਮ (ਡੀ. ਐੱਮ. ਕੇ.) ਦੇ ਨੇਤਾ ਉਦੈਨਿਧੀ ਸਟਾਲਿਨ ਵੱਲੋਂ ‘ਸਨਾਤਨ ਧਰਮ’ ਵਿਰੁੱਧ ਕੀਤੀ ਗਈ ਟਿੱਪਣੀ ਲਈ ਉਨ੍ਹਾਂ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਉਹ ਅਜਿਹੇ ਬਿਆਨਾਂ ਤੋਂ ਬਚਣ ਨਹੀਂ ਤਾਂ ਇਸ ਦੇ ‘ਗੰਭੀਰ ਨਤੀਜੇ’ ਹੋ ਸਕਦੇ। ਵੀ. ਐੱਚ. ਪੀ. ਦੇ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਇਕ ਬਿਆਨ ਜਾਰੀ ਕਰਦਿਆਂ ਡੀ. ਐੱਮ. ਕੇ. ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਕੀ ਉਹ ਉਦੈਨਿਧੀ ਸਟਾਲਿਨ ਦੀਆਂ ਟਿੱਪਣੀਆਂ ਦਾ ਸਮਰਥਨ ਕਰਦੀ ਹੈ। ਜੇਕਰ ਸੂਬਾ ਸਰਕਾਰ ਉਨ੍ਹਾਂ ਦੀਆਂ ਟਿੱਪਣੀਆਂ ਦਾ ਸਮਰਥਨ ਕਰਦੀ ਹੈ ਤਾਂ ਕੇਂਦਰ ਨੂੰ ਅਪੀਲ ਹੈ ਕਿ, ਉਥੋਂ ਦੇ ਲੋਕਾਂ ਦੇ ਧਾਰਮਿਕ ਅਧਿਕਾਰਾਂ ਦੀ ‘ਰੱਖਿਆ’ ਕੀਤੀ ਜਾਵੇ।
ਵੀ. ਐੱਚ. ਪੀ. ਨੇ ਡੀ. ਐੱਮ. ਕੇ. ਦੇ ਯੂਥ ਵਿੰਗ ਦੇ ਸਕੱਤਰ ਅਤੇ ਸੂਬੇ ਦੇ ਯੁਵਾ ਕਲਿਆਣ ਮੰਤਰੀ ਉਦੈਨਿਧੀ ਸਟਾਲਿਨ ਦੇ ਉਸ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਨਾਤਨ ਧਰਮ ‘ਬਰਾਬਰੀ ਅਤੇ ਸਮਾਜਿਕ ਨਿਆਂ’ ਦੇ ਵਿਰੁੱਧ ਹੈ ਅਤੇ ਇਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਸਟਾਲਿਨ ਨੇ ਕਥਿਤ ਤੌਰ ’ਤੇ ਸਨਾਤਨ ਧਰਮ ਦੀ ਤੁਲਨਾ ਕੋਰੋਨਾ ਵਾਇਰਸ, ਮਲੇਰੀਆ ਅਤੇ ਡੇਂਗੂ ਬੁਖਾਰ ਨਾਲ ਵੀ ਕੀਤੀ ਸੀ।
ਇਹ ਵੀ ਪੜ੍ਹੋ- ਕੇਂਦਰ 'ਚ ਬਣੀ ਗੱਲ, ਸੂਬੇ 'ਚ ਤਲਖ਼ੀ ਬਰਕਰਾਰ, 'ਆਪ' ਤੇ ਕਾਂਗਰਸ ਇਕ ਮੰਚ 'ਤੇ ਆਉਣ ਨੂੰ ਨਹੀਂ ਤਿਆਰ
ਸਟਾਲਿਨ ਦੇ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੁਮਾਰ ਨੇ ਕਿਹਾ, ‘‘ਮੈਂ ਤਾਮਿਲਨਾਡੂ ਦੇ ਮੁੱਖ ਮੰਤਰੀ ਦੇ ਪੁੱਤਰ ਅਤੇ ਰਾਜ ਮੰਤਰੀ ਉਦੈਨਿਧੀ ਸਟਾਲਿਨ ਦੀ ਭਾਸ਼ਾ ਅਤੇ ਭਾਵਨਾਵਾਂ ਦੋਵਾਂ ਤੋਂ ਹੈਰਾਨ ਹਾਂ। ਜਿਸ ਤਰ੍ਹਾਂ ਉਹ ਧਮਕੀਆਂ ਦੇ ਰਹੇ ਹਨ, ਉਹ ਆਪਣੀ ਤਾਕਤ ਦਾ ਵੀ ਖਿਆਲ ਨਹੀਂ ਰੱਖ ਰਹੇ। ਇਸ ਤਰ੍ਹਾਂ ਦੀਆਂ ਧਮਕੀਆਂ ਦੇ ਨਤੀਜੇ ਗੰਭੀਰ ਹੋ ਸਕਦੇ ਹਨ।’’ ਕੁਮਾਰ ਨੇ ਕਿਹਾ, ‘‘ਜੋ ਸਨਾਤਨ ਧਰਮ ਨੂੰ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ, ਉਹ ਖ਼ੁਦ ਹੀ ਖ਼ਤਮ ਹੋ ਜਾਣਗੇ।’’
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਣ ਦਾ ਅਨੋਖਾ ਤਰੀਕਾ, ਨੌਜਵਾਨ ਨੇ ਬਿਸਤ ਦੋਆਬ ਨਹਿਰ 'ਚ ਸੁੱਟੀ 'ਕਾਲੀ ਥਾਰ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ