ਅੱਤਵਾਦੀਆਂ ਹੱਥੋਂ ਮਾਰੇ ਗਏ ਅਧਿਆਪਕ ਦੀ ਪਤਨੀ ਨੂੰ ਸਰਕਾਰੀ ਨੌਕਰੀ, ਸਿਨਹਾ ਨੇ ਸੌਂਪਿਆ ਨਿਯੁਕਤੀ ਪੱਤਰ

Monday, Nov 08, 2021 - 05:42 PM (IST)

ਅੱਤਵਾਦੀਆਂ ਹੱਥੋਂ ਮਾਰੇ ਗਏ ਅਧਿਆਪਕ ਦੀ ਪਤਨੀ ਨੂੰ ਸਰਕਾਰੀ ਨੌਕਰੀ, ਸਿਨਹਾ ਨੇ ਸੌਂਪਿਆ ਨਿਯੁਕਤੀ ਪੱਤਰ

ਜੰਮੂ (ਵਾਰਤਾ)— ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਅੱਤਵਾਦੀਆਂ ਹੱਥੋਂ ਮਾਰੇ ਗਏ ਅਧਿਆਪਕ ਦੀਪਕ ਚੰਦ ਦੀ ਪਤਨੀ ਨੂੰ ਸੋਮਵਾਰ ਯਾਨੀ ਕਿ ਅੱਜ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਜੋ ਪਿਛਲੇ ਮਹੀਨੇ ਸ਼੍ਰੀਨਗਰ ਵਿਚ ਅੱਤਵਾਦੀਆਂ ਵਲੋਂ ਮਾਰੇ ਗਏ ਦੋ ਲੋਕਾਂ ’ਚ ਸ਼ਾਮਲ ਸਨ। ਉੱਪ ਰਾਜਪਾਲ ਦਫ਼ਤਰ ਨੇ ਟਵਿੱਟਰ ’ਤੇ ਪੋਸਟ ਕੀਤਾ ਕਿ ਸ਼੍ਰੀਨਗਰ ’ਚ ਅੱਤਵਾਦੀਆਂ ਵਲੋਂ ਮਾਰੇ ਗਏ ਦੀਪਕ ਚੰਦ ਦੀ ਪਤਨੀ ਆਰਾਧਨਾ ਮਹਿਰਾ ਨੂੰ ਅੱਜ ਨਿਯੁਕਤੀ ਪੱਤਰ ਸੌਂਪਿਆ। ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ ਹੈ। ਮਹਿਰਾ ਨੇ ਇੱਥੇ ਰਾਜਭਵਨ ਵਿਚ ਉੱਪ ਰਾਜਪਾਲ ਤੋਂ ਇਹ ਨਿਯੁਕਤੀ ਪੱਤਰ ਪ੍ਰਾਪਤ ਕੀਤਾ। ਦੱਸ ਦੇਈਏ ਕਿ ਉੱਪ ਰਾਜਪਾਲ ਦੇ ਸਕੱਤਰੇਤ ਨੇ ਅੱਜ ਤੋਂ ਜੰਮੂ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਦਫ਼ਤਰ ਰਾਜਧਾਨੀ ਸ਼੍ਰੀਨਗਰ ਤੋਂ ਸਰਦ ਰੁੱਤ ਰਾਜਧਾਨੀ ਜੰਮੂ ਟਰਾਂਸਫਰ ਹੋ ਗਿਆ ਹੈ। 

PunjabKesari

 

ਜ਼ਿਕਰਯੋਗ ਹੈ ਕਿ ਬੀਤੀ 7 ਅਕਤੂਬਰ ਨੂੰ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਪੁਰਾਣੇ ਸ਼ਹਿਰ ਦੇ ਈਦਗਾਹ ਸੰਗਮ ਇਲਾਕੇ ਵਿਚ ਸਥਿਤ ਸਰਕਾਰੀ ਬਾਲ ਹਾਇਰ ਸੈਕੰਡਰੀ ਸਕੂਲ ਵਿਚ ਦਾਖ਼ਲ ਹੋ ਕੇ ਦੀਪਕ ਚੰਦ ਸਮੇਤ ਦੋ ਅਧਿਆਪਕਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ’ਚ ਦੋਹਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ਦੀ ਇਕ ਮਹਿਲਾ ਸੁਪਿੰਦਰ ਕੌਰ (46) ਦੀ ਵੀ ਪਹਿਚਾਣ ਕੀਤੀ ਗਈ, ਜਿਸ ਦਾ ਵੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਅੱਤਵਾਦੀ ਸੰਗਠਨ ਦਿ ਰੈਸਿਸਟੇਂਟ ਫੋਰਸ ਨੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ।


author

Tanu

Content Editor

Related News