5 ਹਾਈ ਕੋਰਟਾਂ ’ਚ ਮੁੱਖ ਜੱਜਾਂ ਦੀ ਨਿਯੁਕਤੀ
Monday, Jul 14, 2025 - 10:45 PM (IST)

ਨਵੀਂ ਦਿੱਲੀ– ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 5 ਹਾਈ ਕੋਰਟਾਂ ਲਈ ਮੁੱਖ ਜੱਜਾਂ ਦੀ ਨਿਯੁਕਤੀ ਕੀਤੀ ਹੈ। ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲਾ ਵਲੋਂ ਜਾਰੀ ਨੋਟੀਫਿਕੇਸ਼ਨਾਂ ਮੁਤਾਬਕ ਮੱਧ ਪ੍ਰਦੇਸ਼, ਝਾਰਖੰਡ, ਕਰਨਾਟਕ, ਗੁਹਾਟੀ ਅਤੇ ਪਟਨਾ ਹਾਈ ਕੋਰਟ ਦੇ ਨਵੇਂ ਮੁੱਖ ਜੱਜਾਂ ਦੀ ਨਿਯੁਕਤੀ ਕੀਤੀ ਗਈ ਹੈ।
ਜਸਟਿਸ ਸੰਜੀਵ ਸਚਦੇਵਾ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ, ਜਸਟਿਸ ਤਰਲੋਕ ਸਿੰਘ ਚੌਹਾਨ ਨੂੰ ਝਾਰਖੰਡ, ਜਸਟਿਸ ਵਿਭੂ ਬਾਖਰੂ ਨੂੰ ਕਰਨਾਟਕ, ਜਸਟਿਸ ਆਸ਼ੂਤੋਸ਼ ਕੁਮਾਰ ਨੂੰ ਗੁਹਾਟੀ ਅਤੇ ਜਸਟਿਸ ਵਿਪੁਲ ਮਨੂਭਾਈ ਪੰਚੋਲੀ ਨੂੰ ਪਟਨਾ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ।
ਇਸ ਦੌਰਾਨ ਰਾਸ਼ਟਰਪਤੀ ਨੇ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ ਵੀ ਕੀਤਾ ਹੈ। ਨੋਟੀਫਿਕੇਸ਼ਨਾਂ ਮੁਤਾਬਕ ਮਦਰਾਸ ਹਾਈ ਕੋਰਟ ਦੇ ਮੁੱਖ ਜੱਜ ਕੇ. ਆਰ. ਸ਼੍ਰੀਰਾਮ ਨੂੰ ਰਾਜਸਥਾਨ ਹਾਈ ਕੋਰਟ, ਰਾਜਸਥਾਨ ਹਾਈ ਕੋਰਟ ਦੇ ਮੁੱਖ ਜੱਜ ਮਨਿੰਦਰ ਮੋਹਨ ਸ਼੍ਰੀਵਾਸਤਵ ਦਾ ਤਬਾਦਲਾ ਮਦਰਾਸ ਹਾਈ ਕੋਰਟ, ਤ੍ਰਿਪੁਰਾ ਹਾਈ ਕੋਰਟ ਦੇ ਮੁੱਖ ਜੱਜ ਅਪਰੇਸ਼ ਕੁਮਾਰ ਸਿੰਘ ਨੂੰ ਤੇਲੰਗਾਨਾ ਹਾਈ ਕੋਰਟ ਅਤੇ ਝਾਰਖੰਡ ਹਾਈ ਕੋਰਟ ਦੇ ਮੁੱਖ ਜੱਜ ਐੱਮ. ਐੱਸ. ਰਾਮਚੰਦਰ ਰਾਓ ਦਾ ਤਬਾਦਲਾ ਤ੍ਰਿਪੁਰਾ ਹਾਈ ਕੋਰਟ ਵਿਚ ਕੀਤਾ ਗਿਆ ਹੈ।