ਜਸਟਿਸ ਪੱਲੀ ਨੂੰ ਜੰਮੂ-ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫਾਰਸ਼

Sunday, Apr 06, 2025 - 09:06 PM (IST)

ਜਸਟਿਸ ਪੱਲੀ ਨੂੰ ਜੰਮੂ-ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫਾਰਸ਼

ਨਵੀਂ ਦਿੱਲੀ (ਭਾਸ਼ਾ)-ਸੁਪਰੀਮ ਕੋਰਟ ਦੇ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਪੱਲੀ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਕਾਲੇਜੀਅਮ ਨੇ 4 ਅਪ੍ਰੈਲ ਨੂੰ ਮੀਟਿੰਗ ਕੀਤੀ ਸੀ।

ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਗਏ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 4 ਅਪ੍ਰੈਲ, 2025 ਨੂੰ ਹੋਈ ਮੀਟਿੰਗ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਪੱਲੀ ਨੂੰ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ।

ਜਸਟਿਸ ਪੱਲੀ ਨੂੰ 28 ਦਸੰਬਰ, 2013 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਬੈਂਚ ਵਿਚ ਤਰੱਕੀ ਦਿੱਤੀ ਗਈ ਸੀ। ਉਨ੍ਹਾਂ ਨੂੰ 26 ਅਪ੍ਰੈਲ, 2007 ਨੂੰ ਸੀਨੀਅਰ ਵਕੀਲ ਵਜੋਂ ਨਾਮਜ਼ਦ ਕੀਤਾ ਗਿਆ ਸੀ।


author

DILSHER

Content Editor

Related News