ਕਰੋੜਾਂ ਦੀ ਵਸੂਲੀ ਦਾ ਮਾਮਲਾ; ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ

Wednesday, Aug 05, 2026 - 02:11 PM (IST)

ਕਰੋੜਾਂ ਦੀ ਵਸੂਲੀ ਦਾ ਮਾਮਲਾ; ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ

ਮੁੰਬਈ(ਏਜੰਸੀ)- ਮਹਾਰਾਸ਼ਟਰ ਦੇ ਰਾਜਪਾਲ ਨੇ 100 ਕਰੋੜ ਰੁਪਏ ਦੀ ਕਥਿਤ ਵਸੂਲੀ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੂੰ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਸ. ਪੀ.) ਨੇਤਾ ਅਨਿਲ ਦੇਸ਼ਮੁਖ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਦੋਸ਼ ਤੈਅ ਕਰਨ ਅਤੇ ਕੇਸ ਦੀ ਰਸਮੀ ਸੁਣਵਾਈ ਦਾ ਰਾਹ ਪੱਧਰਾ ਹੋ ਗਿਆ ਹੈ।

ਇਹ ਮਾਮਲਾ 20 ਮਾਰਚ, 2021 ਦਾ ਹੈ, ਜਦੋਂ ਤਤਕਾਲੀ ਮੁੰਬਈ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਨੇ ਤਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿਖ ਕੇ ਦੋਸ਼ ਲਗਾਇਆ ਸੀ ਕਿ ਅਨਿਲ ਦੇਸ਼ਮੁਖ ਨੇ ਮੁਅੱਤਲ ਪੁਲਸ ਅਧਿਕਾਰੀ ਸਚਿਨ ਵਾਜ਼ੇ ਅਤੇ ਹੋਰਾਂ ਰਾਹੀਂ ਮੁੰਬਈ ਦੇ ਬਾਰਾਂ ਅਤੇ ਰੈਸਟੋਰੈਂਟਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਹੁਕਮ ਦਿੱਤਾ ਸੀ।

ਇਸ ਘਟਨਾਚੱਕਰ ’ਤੇ ਪ੍ਰਤੀਕਿਰਿਆ ਦਿੰਦਿਆਂ ਦੇਸ਼ਮੁਖ ਨੇ ਸੋਸ਼ਲ ਮੀਡੀਆ ਤੇ ਜਾਂਚ ਏਜੰਸੀਆਂ ’ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਵਿਰੁੱਧ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ।


author

cherry

Content Editor

Related News