ਇੰਜੀਨੀਅਰ ਦੇ 500 ਤੋਂ ਵਧੇਰੇ ਅਹੁਦਿਆਂ ''ਤੇ ਨਿਕਲੀ ਭਰਤੀ, ਜਲਦ ਕਰੋ ਅਪਲਾਈ

06/28/2020 12:28:00 PM

ਨਵੀਂ ਦਿੱਲੀ : ਅਸਾਮ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਇੰਜੀਨੀਅਰ ਦੇ 500 ਤੋਂ ਜ਼ਿਆਦਾ ਦੇ ਅਹੁਦਿਆਂ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਗਈਆਂ ਹਨ। ਯੋਗ ਅਤੇ ਚਾਹਵਾਨ ਉਮੀਦਵਾਰ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ 24 ਜੁਲਾਈ ਤੱਕ ਅਪਲਾਈ ਕਰ ਸਕਦੇ ਹਨ। ਚੁਣੇ ਗਏ ਉਮੀਦਵਾਰ 1,10,000 ਰੁਪਏ ਪ੍ਰਤੀ ਮਹੀਨਾ ਤੱਕ ਦੀ ਤਨਖ਼ਾਹ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ।

ਅਹੁਦੇ ਦਾ ਵੇਰਵਾ

  • ਜੂਨੀਅਰ ਇੰਜੀਨੀਅਰ (JE, Civil) ਲਈ 344 ਅਹੁਦਿਆਂ 'ਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਦੇ ਤਹਿਤ ਉਮੀਦਵਾਰਾਂ ਨੂੰ 14,000 ਤੋਂ 60,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਇਨ੍ਹਾਂ ਦਾ ਗਰੇਡ ਪੇ 8700 ਰੁਪਏ ਪ੍ਰਤੀ ਮਹੀਨਾ ਹੋਵੇਗਾ।
  • ਅਸਿਸਟੈਂਟ ਇੰਜੀਨੀਅਰ (AE, Civil) ਲਈ 222 ਅਹੁਦਿਆਂ 'ਤੇ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਤਹਿਤ ਉਮੀਦਵਾਰਾਂ ਨੂੰ 30,000 ਤੋਂ 1,10,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਇਨ੍ਹਾਂ ਦਾ ਗਰੇਡ ਪੇ 12700 ਰੁਪਏ ਪ੍ਰਤੀ ਮਹੀਨਾ ਹੋਵੇਗਾ।
  • ਅਸਿਸਟੈਂਟ ਆਰਕੀਟੈਕਟ ਲਈ 11 ਅਹੁਦਿਆਂ 'ਤੇ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਸ ਲਈ ਚੁਣੇ ਗਏ ਉਮੀਦਵਾਰਾਂ ਨੂੰ 30,000 ਤੋਂ 1,10,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ। ਇਨ੍ਹਾਂ ਦਾ ਗਰੇਡ ਪੇ 12700 ਰੁਪਏ ਪ੍ਰਤੀ ਮਹੀਨਾ ਹੋਵੇਗਾ।


ਉਮਰ ਹੱਦ
ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ 21 ਸਾਲ ਤੋਂ 38 ਸਾਲ ਨਿਰਧਾਰਤ ਕੀਤੀ ਗਈ ਹੈ। ਉਮਰ ਦੀ ਗਿਣਤੀ 01.01.2020 ਦੇ ਆਧਾਰ 'ਤੇ ਹੋਵੇਗੀ।

ਸਿੱਖਿਅਕ ਯੋਗਤਾ

  • ਜੂਨੀਅਰ ਇੰਜੀਨੀਅਰ ਲਈ ਅਪਲਾਈ ਕਰ ਰਹੇ ਉਮੀਦਵਾਰਾਂ ਕੋਲ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸੰਸਥਾਂ ਤੋਂ ਸਿਵਲ ਇੰਜੀਨੀਅਰਿੰਗ ਵਿਚ 3 ਸਾਲ ਦਾ ਡਿਪਲੋਮਾ ਹੋਣਾ ਚਾਹੀਦਾ ਹੈ।
  • ਅਸਿਸਟੈਂਟ ਇੰਜੀਨੀਅਰ ਲਈ ਅਪਲਾਈ ਕਰ ਰਹੇ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸਿਵਲ ਇੰਜੀਨੀਅਰਿੰਗ ਵਿਚ ਬੈਚਲਰਸ ਦੀ ਡਿਗਰੀ ਦਾ ਹੋਣਾ ਜ਼ਰੂਰੀ ਹੈ।
  • ਅਸਿਸਟੈਂਟ ਆਰਕੀਟੈਕਟ ਲਈ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਆਰਕਿਟੈਕਚਰ ਵਿਚ ਬੈਚਲਰ ਦੀ ਡਿਗਰੀ ਦਾ ਹੋਣਾ ਜ਼ਰੂਰੀ ਹੈ।


ਅਰਜ਼ੀ ਫੀਸ
ਸਾਧਾਰਨ ਵਰਗ ਦੇ ਉਮੀਦਵਾਰਾਂ ਨੂੰ 250 ਰੁਪਏ ਦੀ ਅਰਜ਼ੀ ਫੀਸ ਦੇਣੀ ਹੋਵੇਗੀ। ਉਥੇ ਹੀ SC/ST/OBC/MOBC ਵਰਗ ਦੇ ਉਮੀਦਵਾਰਾਂ ਨੂੰ 150 ਦਾ ਭੁਗਤਾਨ ਕਰਨਾ ਹੋਵੇਗਾ।

ਇੰਝ ਹੋਵੇਗੀ ਚੋਣ
APSC Junior Engineer Recruitment 2020 ਦੇ ਤਹਿਤ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਤਹਿਤ ਲਿਖਤੀ ਪ੍ਰੀਖਿਆ ਦੇਣੀ ਹੋਵੇਗੀ ਅਤੇ ਇਸ ਦੇ ਬਾਅਦ ਉਨ੍ਹਾਂ ਨੂੰ ਇੰਟਰਵਿਊ ਵੀ ਦੇਣਾ ਹੋਵੇਗਾ।

ਇੰਝ ਕਰੋ ਅਪਲਾਈ
ਉਪਰੋਕਤ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਵਿਭਾਗ ਦੀ ਵੈੱਬਸਾਈਟ http://www.apsc.nic.in/  'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

cherry

This news is Content Editor cherry