ਕਿਸਾਨ ਅੰਦਲੋਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ''ਚ ਕੀਤੀ ਗਈ ''ਅਰਦਾਸ''

12/01/2020 12:28:44 PM

ਨਵੀਂ ਦਿੱਲੀ— ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨਾਂ ਅੰਦੋਲਨ ਦੀ ਚੜ੍ਹਦੀਕਲਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ 'ਚ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਵਿਸ਼ੇਸ਼ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣ, ਇਸ ਲਈ ਸਾਰੇ ਗੁਰਦੁਆਰਿਆਂ ਵਿਚ ਅਰਦਾਸ ਕੀਤੀ ਗਈ। 

 

ਸਿਰਸਾ ਨੇ ਬੰਗਲਾ ਸਾਹਿਬ ਗੁਰਦੁਆਰੇ ਵਿਚ ਅਰਦਾਸ 'ਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਡੀ. ਐੱਸ. ਜੀ. ਐੱਮ. ਸੀ. ਭਾਜਪਾ ਨੇਤਾਵਾਂ ਸਮੇਤ ਉਨ੍ਹਾਂ ਲੋਕਾਂ ਦੀ ਨਿੰਦਾ ਕਰਦਾ ਹੈ, ਜੋ ਦੋਸ਼ ਲਾ ਰਹੇ ਹਨ ਕਿ ਪ੍ਰਦਰਸ਼ਨਕਾਰੀ ਕਿਸਾਨ ਖਾਲਿਸਤਾਨੀ ਅਤੇ ਅੱਤਵਾਦੀ ਹਨ। ਸਿਰਸਾ ਨੇ ਕਿਹਾ ਕਿ ਇਕ ਕਿਸਾਨ ਨੂੰ ਪ੍ਰਦਰਸ਼ਨ ਦੌਰਾਨ ਫ਼ੌਜ 'ਚ ਸ਼ਾਮਲ ਅਤੇ ਕਸ਼ਮੀਰ ਵਿਚ ਤਾਇਨਾਤ ਉਸ ਦੇ ਪੁੱਤਰ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਅਜਿਹੇ ਲੋਕ ਅੱਤਵਾਦੀ ਹੋ ਸਕਦੇ ਹਨ? ਜ਼ਿਕਰਯੋਗ ਹੈ ਕਿ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਖਾਸ ਕਰ ਕੇ ਪੰਜਾਬ ਅਤੇ ਹਰਿਆਣਾ ਦੇ ਹਜ਼ਾਰਾਂ ਕਿਸਾਨ ਦਿੱਲੀ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਲਗਾਤਾਰ 6ਵੇਂ ਦਿਨ ਧਰਨਾ ਪ੍ਰਦਰਸ਼ਨ ਲਈ ਦਿੱਲੀ ਦੀਆਂ ਸੜਕਾਂ 'ਤੇ ਬੈਠੇ ਹਨ। ਕਿਸਾਨਾਂ ਨੂੰ ਡਰ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰ ਦੇਣਗੇ।


Tanu

Content Editor

Related News