ਹਿਮਾਚਲ ਘੁੰਮਣ ਦਾ ਬਣਾ ਰਹੇ ਹੋ ਪਲਾਨ? ਇਕ ਵਾਰ ਜ਼ਰੂਰ ਪੜ੍ਹ ਲਓ ਇਹ ਖਬਰ

Monday, Jul 29, 2024 - 10:51 PM (IST)

ਨੈਸ਼ਨਲ ਡੈਸਕ : ਪੰਜਾਬ ਸਮੇਤ ਕਈ ਸੂਬਿਆਂ 'ਚ ਮਾਨਸੂਨ ਪਹੁੰਚ ਗਿਆ ਹੈ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਪਹਾੜੀਆਂ ਯਾਨੀ ਹਿਮਾਚਲ ਜਾਣ ਦੀ ਸੋਚਣ ਵਾਲਿਆਂ ਨੂੰ ਇਕ ਵਾਰ ਫਿਰ ਸੋਚ ਲੈਣਾ ਚਾਹੀਦਾ ਹੈ। ਪ੍ਰਾਪਤ ਖਬਰਾਂ ਅਨੁਸਾਰ ਹਿਮਾਚਲ ਵਿੱਚ ਬਰਸਾਤ ਕਾਰਨ ਪਾਣੀ ਪਾਣੀ ਹੋਇਆ ਪਿਆ ਹੈ। ਇੰਨਾ ਹੀ ਨਹੀਂ ਅਗਲੇ 6 ਦਿਨਾਂ ਤੱਕ ਪੂਰੇ ਹਿਮਾਚਲ 'ਚ ਮੌਸਮ ਖਰਾਬ ਰਹਿਣ ਦੀ ਗੱਲ ਸਾਹਮਣੇ ਆਈ ਹੈ।

ਇਸ ਦੇ ਨਾਲ ਹੀ 3 ਅਗਸਤ ਨੂੰ ਹਿਮਾਚਲ ਵਿੱਚ ਭਾਰੀ ਮੀਂਹ ਤੇ 9 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਤੁਸੀਂ ਹਿਮਾਚਲ ਜਾਣ ਬਾਰੇ ਸੋਚ ਰਹੇ ਹੋ ਤਾਂ ਕੁਝ ਦੇਰ ਇੰਤਜ਼ਾਰ ਕਰੋ, ਨਹੀਂ ਤਾਂ ਖਰਾਬ ਮੌਸਮ 'ਚ ਤੁਹਾਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਦੇ ਨਾਲ-ਨਾਲ ਸੈਲਾਨੀਆਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ ਕਿਉਂਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਵਹਾਅ ਵੱਧ ਜਾਂਦਾ ਹੈ। ਜਿਸ ਕਾਰਨ ਕੋਈ ਹਾਦਸਾ ਵੀ ਵਾਪਰ ਸਕਦਾ ਹੈ। ਦੱਸ ਦਈਏ ਕਿ ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਧ ਗਈਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ ਵੀ 31 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


Baljit Singh

Content Editor

Related News