TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
Thursday, Aug 01, 2024 - 12:06 PM (IST)
ਨੈਸ਼ਨਲ ਡੈਸਕ - ਬੱਚਿਆਂ ਦੇ ਟੀਵੀ ਅਤੇ ਮੋਬਾਈਲ ਫੋਨ ਦੇਖਣ ਦੀ ਆਦਤ ਨੂੰ ਲੈ ਕੇ ਅਕਸਰ ਘਰਾਂ ਵਿੱਚ ਲੜਾਈ-ਝਗੜੇ ਹੁੰਦੇ ਰਹਿੰਦੇ ਹਨ। ਪਰ ਇੰਦੌਰ ਦੇ ਚੰਦਨ ਨਗਰ 'ਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੱਚਿਆਂ ਨੇ ਆਪਣੇ ਮਾਤਾ-ਪਿਤਾ ਖ਼ਿਲਾਫ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਦਿੱਤੀ। 21 ਸਾਲ ਦੀ ਬੇਟੀ ਅਤੇ 8 ਸਾਲ ਦਾ ਬੇਟਾ ਆਪਣੇ ਮਾਤਾ-ਪਿਤਾ ਵੱਲੋਂ ਟੀਵੀ ਅਤੇ ਮੋਬਾਈਲ ਫੋਨ ਦੇਖਣ 'ਤੇ ਲਾਈ ਜਾ ਰਹੀ ਪਾਬੰਦੀ ਤੋਂ ਇੰਨੇ ਨਾਰਾਜ਼ ਸਨ ਕਿ ਉਨ੍ਹਾਂ ਨੇ ਪੁਲਸ ਕੋਲ ਜਾ ਕੇ ਇਸ ਦੀ ਸ਼ਿਕਾਇਤ ਕੀਤੀ। ਪੁਲਸ ਨੇ ਬੱਚਿਆਂ ਦੀ ਸ਼ਿਕਾਇਤ ’ਤੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਭਾਜਪਾ ਵਿਧਾਇਕਾਂ ਨੇ ਮਾਰਸ਼ਲਾਂ ਦੁਆਰਾ ਸਦਨ ਤੋਂ ਬਾਹਰ ਕੱਢੇ ਜਾਣ 'ਤੇ ਕੰਪਲੈਕਸ 'ਚ ਕੱਟੀ ਰਾਤ
ਕੀ ਹੈ ਪੂਰਾ ਮਾਮਲਾ
ਚੰਦਨ ਨਗਰ ਵਿਚ ਰਹਿ ਰਹੇ ਇਸ ਪਰਿਵਾਰ ਦੇ ਮਾਪੇ ਆਪਣੇ ਬੱਚਿਆਂ ਨੂੰ ਟੀਵੀ ਦੇਖਣ ਅਤੇ ਮੋਬਾਈਲ ਫੋਨ ਦੀ ਲਗਾਤਾਰ ਵਰਤੋਂ ਕਰਨ ਤੋਂ ਰੋਕਦੇ ਸਨ। ਇਸ ਕਾਰਨ ਘਰ ਵਿੱਚ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਬੱਚਿਆਂ ਦੀ ਸ਼ਿਕਾਇਤ ’ਤੇ ਪੁਲਸ ਨੇ ਧਾਰਾ 342, 294, 323, 506 ਅਤੇ ਜੁਵੇਨਾਈਲ ਜਸਟਿਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਧਾਰਾਵਾਂ ਤਹਿਤ ਸਜ਼ਾ ਦੀ ਮਿਆਦ ਇੱਕ ਸਾਲ ਤੋਂ ਸੱਤ ਸਾਲ ਤੱਕ ਹੋ ਸਕਦੀ ਹੈ। ਇਸ ਮਗਰੋਂ ਪੁਲਸ ਨੇ ਮਾਪਿਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ। ਹਾਲਾਂਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਇਸ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ ਅਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਭਾਰਤ ਸਵਦੇਸ਼ੀ ਤਕਨੀਕ ਨਾਲ ਕਰ ਰਿਹਾ ਬੁਲੇਟ ਟ੍ਰੇਨ ਨੂੰ ਵਿਕਸਤ ਕਰਨ ਦਾ ਕੰਮ : ਵੈਸ਼ਣਵ
ਮਾਪਿਆਂ ਦਾ ਪੱਖ
ਮਾਪਿਆਂ ਦਾ ਕਹਿਣਾ ਹੈ ਕਿ ਬੱਚਿਆਂ ਦੇ ਮੋਬਾਈਲ ਅਤੇ ਟੀਵੀ ਦੇਖਣ ਦੀਆਂ ਗ਼ਲਤ ਆਦਤਾਂ ਕਰਕੇ ਕਈ ਘਰਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਉਹ ਬੱਚਿਆਂ ਨੂੰ ਪਿਆਰ ਨਾਲ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸੀ ਪਰ ਇਸ ਮਾਮਲੇ ਨੂੰ ਗ਼ਲਤ ਤਰੀਕੇ ਨਾਲ ਉਠਾਇਆ ਗਿਆ। ਮਾਪਿਆਂ ਨੇ ਅਦਾਲਤ ਨੂੰ ਦੱਸਿਆ ਕਿ ਬੱਚਿਆਂ ਨੂੰ ਝਿੜਕਣਾ ਅਤੇ ਨਸੀਹਤ ਦੇਣਾ ਆਮ ਗੱਲ ਹੈ ਅਤੇ ਇਸ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।
ਫਿਲਹਾਲ ਦੋਵੇਂ ਬੱਚੇ ਆਪਣੀ ਭੁਆ ਕੋਲ ਰਹਿ ਰਹੇ ਹਨ ਅਤੇ ਪਰਿਵਾਰ 'ਚ ਚੱਲ ਰਹੇ ਵਿਵਾਦ ਕਾਰਨ ਮਾਤਾ-ਪਿਤਾ ਦਾ ਆਪਣੀ ਭੈਣ ਨਾਲ ਵੀ ਝਗੜਾ ਹੋ ਗਿਆ ਹੈ। ਮਾਪਿਆਂ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੀ ਪਟੀਸ਼ਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਹ ਮਾਮਲਾ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਪਰਿਵਾਰ ਵਿਚ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਕਾਨੂੰਨੀ ਝਗੜੇ ਕਿੰਨੇ ਗੰਭੀਰ ਹੋ ਸਕਦੇ ਹਨ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਣਵਾਈ 'ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਕੇਰਲ 'ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 173 ਲੋਕਾਂ ਦੀ ਮੌਤ, 200 ਤੋਂ ਵੱਧ ਜ਼ਖ਼ਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8