ਕਿਸਾਨਾਂ ਵੱਲੋਂ ਪ੍ਰਸਤਾਵ ਠੁਕਰਾਏ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਦਾ ਪਹਿਲਾ ਬਿਆਨ

Wednesday, Feb 21, 2024 - 05:22 AM (IST)

ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸ ਵਿਚਾਲੇ ਕੇਂਦਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਮੀਟਿਗਾਂ ਦਾ ਦੌਰ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਚੌਥੇ ਗੇੜ ਦੀ ਮੀਟਿੰਗ ਵਿਚ ਕੇਂਦਰ ਵੱਲੋਂ ਕਿਸਾਨਾਂ ਨੂੰ ਐੱਮ.ਐੱਸ.ਪੀ. ਨੂੰ ਲੈ ਕੇ ਇਕ ਪ੍ਰਸਤਾਵ ਦਿੱਤਾ ਗਿਆ ਸੀ ਕਿ ਸਰਕਾਰੀ ਏਜੰਸੀਆਂ MSP 'ਤੇ ਮੱਕੀ, ਕਪਾਹ ਤੇ ਦਾਲਾਂ ਦੀ ਖ਼ਰੀਦ ਕਰਨਗੀਆਂ। ਇਸ ਲਈ ਉਹ 5 ਸਾਲਾਂ ਵਿਚ ਲਿਖ਼ਤੀ ਕਰਾਰ ਵੀ ਕਰਨਗੀਆਂ। ਕਿਸਾਨਾਂ ਨੇ ਇਸ ਪ੍ਰਸਤਾਵ 'ਤੇ ਵਿਚਾਰ ਕਰਨ ਦੀ ਗੱਲ ਕਹੀ ਸੀ ਤੇ ਅੱਜ ਉਨ੍ਹਾਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ ਤੇ 21 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ। ਇਸ ਮਗਰੋਂ ਹੁਣ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਨੇ ਕਿਉਂ ਠੁਕਰਾਇਆ ਕੇਂਦਰ ਦਾ ਪ੍ਰਸਤਾਵ? ਜਗਜੀਤ ਸਿੰਘ ਡੱਲੇਵਾਲ ਨੇ ਦੱਸੀ ਅੰਦਰਲੀ ਗੱਲ

ਅਰਜੁਨ ਮੁੰਡਾ ਨੇ ਕਿਹਾ ਕਿ ਮਸਲੇ ਦੇ ਹੱਲ ਲਈ ਗੱਲਬਾਤ ਜਾਰੀ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨ ਸੰਗਠਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ, "ਕਿਸਾਨ ਸੰਗਠਨਾਂ ਨੂੰ ਅਪੀਲ ਹੈ ਕਿ ਸਾਨੂੰ ਸ਼ਾਂਤੀ ਅਤੇ ਗੱਲਬਾਤ ਲਗਾਤਾਰ ਜਾਰੀ ਰੱਖਦੇ ਹੋਏ ਅੱਗੇ ਵੱਧਣਾ ਚਾਹੀਦਾ ਹੈ। ਦੇਸ਼ ਦੇ ਲੋਕ ਵੀ ਸ਼ਾਂਤੀ ਚਾਹੁੰਦੇ ਹਨ, ਅਸੀਂ ਸਾਰੇ ਸ਼ਾਂਤੀ ਚਾਹੁੰਦੇ  ਹਾਂ। ਸਾਰਿਆਂ ਦੀ ਖੁਸ਼ਹਾਲੀ ਲਈ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਇਸ ਦਾ ਰੱਲ-ਮਿੱਲ ਕੇ ਹੱਲ ਲੱਭੀਏ ਤੇ ਅਜਿਹੇ ਮਾਮਲਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰੀਏ।"

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੀ ਦਿੱਲੀ ਕੂਚ ਦੀ 'ਪਲਾਨਿੰਗ' ਵੇਖ ਹਰਿਆਣਾ ਦੇ DGP ਨੇ ਪੰਜਾਬ DGP ਨੂੰ ਲਿੱਖਿਆ ਪੱਤਰ, ਕੀਤੀ ਇਹ ਅਪੀਲ

ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਅਸੀਂ ਕੋਸ਼ਿਸ਼ ਕੀਤੀ ਕਿ ਲਗਾਤਾਰ ਗੱਲਬਾਤ ਨੂੰ ਜਾਰੀ ਰੱਖੀਏ। ਇਸ ਦੌਰਾਨ ਕੁਝ ਪ੍ਰਸਤਾਵਾਂ 'ਤੇ ਗੱਲਬਾਤ ਹੋਈ। ਅੱਜ ਮੈਨੂੰ ਪਤਾ ਲੱਗਿਆ ਹੈ ਕਿ ਕਿਸਾਨ ਉਸ ਪ੍ਰਸਤਾਵ ਨਾਲ ਸਹਿਮਤ ਨਹੀਂ ਹਨ। ਪਰ ਇਹ ਗੱਲਬਾਤ ਜਾਰੀ ਰਹਿਣੀ ਚਾਹੀਦੀ ਹੈ। ਸਾਰਿਆਂ ਦੀ ਆਪਣੀ ਸੋਚ ਹੈ, ਸਾਰਿਆਂ ਦੇ ਆਪੋ-ਆਪਣੇ ਮਸਲੇ ਹਨ। ਉਨ੍ਹਾਂ ਮਸਲਿਆਂ 'ਤੇ ਚਰਚਾ ਦੌਰਾਨ ਕਿਸੇ ਦੀ ਨਾਰਾਜ਼ਗੀ ਹੋਣਾ ਵੀ ਸੁਭਾਵਕ ਹੈ। ਪਰ ਇਸ ਨੂੰ ਅਸੀਂ ਹੱਲ ਦੇ ਰਾਹ 'ਤੇ ਲਿਜਾਣ ਲਈ ਲਗਾਤਾਰ ਇਹ ਕੋਸ਼ਿਸ਼ ਕਰਨਾ ਚਾਹੁੰਦੇ ਹਾਂ ਕਿ ਸਾਡੀ ਗੱਲਬਾਤ ਜਾਰੀ ਰਹੇ। ਇਸ ਨੂੰ ਟੀਚੇ ਤਕ ਲਿਜਾਣ ਲਈ ਆਪਸੀ ਸਹਿਯੋਗ ਨਾਲ ਅੱਗੇ ਵਧਣਾ ਚਾਹੀਦਾ ਹੈ ਜਿਸ ਨਾਲ ਯਕੀਨੀ ਬਣਾਇਆ ਜਾ ਸਕੇ ਕਿ ਸਾਰਿਆਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News