ਕਿਸਾਨ ਅੰਦੋਲਨ ਬਾਰੇ ਬੋਲੇ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ- "ਜਲਦੀ ਹੱਲ ਲੱਭਣ ਦੀ ਲੋੜ"
Thursday, Feb 29, 2024 - 06:15 AM (IST)
ਨਵੀਂ ਦਿੱਲੀ (ਭਾਸ਼ਾ): ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਨਾਲ ਗੱਲਬਾਤ ਲਈ ਤਿਆਰ ਹੈ, ਪਰ ਅਜੇ ਤਕ ਕੋਈ ਮੀਟਿੰਗ ਤੈਅ ਨਹੀਂ ਹੋਈ। ਮੁੰਡਾ ਨੇ ਭਾਰਤੀ ਖੇਤੀਬਾੜੀ ਰਿਸਰਚ ਕੌਂਸਲ ਸੁਸਾਇਦੀ 95ਵੀਂ ਸਲਾਨਾ ਆਮ ਮੀਟਿੰਗ ਵਿਚ ਇਹ ਵੀ ਕਿਹਾ ਕਿ ਇਸ ਸਬੰਧੀ ਜਲਦੀ ਹੱਲ ਲੱਭਣ ਦੀ ਲੋੜ ਹੈ। ਕਿਸਾਨ ਸਮੂਹਾਂ ਦੇ ਨਾਲ ਅਗਲੇ ਦੌਰ ਦੀ ਮੀਟਿੰਗ ਬਾਰੇ ਪੁੱਛਣ 'ਤੇ ਮੁੰਡਾ ਨੇ ਕਿਹਾ,"ਫ਼ਿਲਹਾਲ ਕੁਝ ਨਹੀਂ ਹੈ।" ਹਾਲਾਂਕਿ ਉਨ੍ਹਾਂ ਕਿਹਾ ਕਿ ਹੱਲ ਕੱਢਣ ਦੀ ਲੋੜ ਹੈ ਤੇ ਇਸ ਲਈ ਗੱਲਬਾਤ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - Breaking: ਸ਼ੁੱਭਕਰਨ ਦੇ ਕਤਲ ਦੇ ਮਾਮਲੇ 'ਚ FIR ਦਰਜ, ਸ਼ੁਰੂ ਹੋਇਆ ਪੋਸਟਮਾਰਟਮ, ਅੱਜ ਹੋਵੇਗਾ ਸਸਕਾਰ (ਵੀਡੀਓ)
ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ 'ਚ ਫ਼ਸਲਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਮ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੇ ਕਿਸਾਨ ਕਰਜ਼ਾ ਮੁਆਫ਼ੀ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਹਰਿਆਣਾ ਨਾਲ ਲੱਗਦੇ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਰੋਕ ਕੇ ਰੱਖਿਆ ਗਿਆ ਹੈ। ਸਰਕਾਰ ਅਤੇ ਕੇਂਦਰੀ ਮੰਤਰੀਆਂ ਵਿਚਾਲੇ 4 ਵਾਰ ਮੀਟਿੰਗ ਵੀ ਹੋ ਚੁੱਕੀ ਹੈ, ਪਰ ਉਨ੍ਹਾਂ ਵਿਚ ਸਹਿਮਤੀ ਨਹੀਂ ਸੀ ਬਣ ਸਕੀ। ਕਿਸਾਨਾਂ ਵੱਲੋਂ ਅੱਜ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਣਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8