ਹਥਿਆਰਬੰਦ ਫੋਰਸਾਂ ਰਵਾਇਤਾਂ ਤੇ ਨਵੀਨਤਾ ਵਿਚਾਲੇ ਕਾਇਮ ਰੱਖਣ ਸੰਤੁਲਨ : ਰਾਜਨਾਥ ਸਿੰਘ
Monday, Dec 18, 2023 - 11:10 AM (IST)
ਹੈਦਰਾਬਾਦ (ਭਾਸ਼ਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਵੀਨਤਾ ਨੂੰ ਅਪਣਾਉਂਦੇ ਸਮੇ ਹਥਿਆਰਬੰਦ ਫੋਰਸਾਂ ਦੀਆਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਦੋਵਾਂ ਵਿਚਾਲੇ ਸੰਤੁਲਨ ਹੋਣਾ ਚਾਹੀਦਾ ਹੈ। ਰੱਖਿਆ ਮੰਤਰੀ ਨੇ ਹੈਦਰਾਬਾਦ ਨੇੜੇ ਡੁੰਡੀਗਲ ਦੀ ਏਅਰ ਫੋਰਸ ਅਕੈਡਮੀ ਵਿੱਚ ਸੰਯੁਕਤ ਗ੍ਰੈਜੂਏਸ਼ਨ ਪਰੇਡ ਨੂੰ ਸੰਬੋਧਨ ਕਰਦਿਆਂ ਐਤਵਾਰ ਕਿਹਾ ਕਿ ਰਵਾਇਤਾਂ ਦੀ ਪਾਲਣਾ ਕਰਨ ਨਾਲ ਸਿਸਟਮ ਝੀਲ ਵਿੱਚ ਖੜ੍ਹੇ ਪਾਣੀ ਵਰਗਾ ਹੀ ਬਣ ਜਾਵੇਗਾ ਪਰ ਜੇ ਇਸ ਨੂੰ ਨਵੀਨਤਾ ਨਾਲ ਜੋੜਿਆ ਜਾਵੇ ਤਾਂ ਇਹ ਹਮੇਸ਼ਾ ਤਾਜ਼ਾ ਪਾਣੀ ਪ੍ਰਦਾਨ ਕਰਨ ਵਾਲੀ ਇੱਕ ਨਦੀ ਬਣ ਜਾਏਗਾ।
ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਘੁਸਪੈਠ ਦੀ ਫਿਰਾਕ 'ਚ ਹਨ ਕਰੀਬ 300 ਅੱਤਵਾਦੀ
ਉਨ੍ਹਾਂ ਕਿਹਾ ਕਿ ਹਥਿਆਰਬੰਦ ਫੋਰਸਾਂ ਵਿੱਚ ਰਵਾਇਤਾਂ ਅਹਿਮ ਹੁੰਦੀਆਂ ਹਨ ਕਿਉਂਕਿ ਉਹ ਸਮੇਂ ਦੀ ਪ੍ਰੀਖਿਆ ’ਤੇ ਖੜ੍ਹੀਆਂ ਹੁੰਦੀਆਂ ਹਨ। ਉਨ੍ਹਾਂ ਲੰਬੇ ਸਮੇਂ ਤੋਂ ਲਾਭਦਾਇਕ ਮੰਤਵਾਂ ਦੀ ਸੇਵਾ ਕੀਤੀ ਹੈ। ਇਸ ਲਈ ਰਵਾਇਤਾਂ ਨੂੰ ਢੁਕਵਾਂ ਮਹੱਤਵ ਦੇਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਇਕ ਜ਼ਰੂਰੀ ਗੱਲ ਇਹ ਵੀ ਹੈ ਕਿ ਜੇ ਅਸੀਂ ਬਿਨਾਂ ਸੋਚੇ ਸਮਝੇ ਰਵਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਕੁਦਰਤੀ ਤੌਰ ’ਤੇ ਸਾਡਾ ਸਿਸਟਮ ਠੱਪ ਹੋ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8