ਦਿੱਲੀ ''ਚ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, 15 ਪਿਸਤੌਲ ਅਤੇ ਕਾਰਤੂਸ ਜ਼ਬਤ

Wednesday, Sep 21, 2022 - 04:21 PM (IST)

ਦਿੱਲੀ ''ਚ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, 15 ਪਿਸਤੌਲ ਅਤੇ ਕਾਰਤੂਸ ਜ਼ਬਤ

ਨਵੀਂ ਦਿੱਲੀ (ਭਾਸ਼ਾ)- ਦਿੱਲੀ 'ਚ 32 ਸਾਲਾ ਇਕ ਹਥਿਆਰ ਸਪਲਾਈ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 15 ਅਤਿ-ਆਧੁਨਿਕ ਅਰਧ-ਆਟੋਮੈਟਿਕ ਪਿਸਤੌਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਥਿਆਰ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਮਾਫੀਆ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ। ਪੁਲਸ ਮੁਤਾਬਕ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਇਕ ਪਿੰਡ ਦਾ ਰਹਿਣ ਵਾਲਾ ਦਿਲਸ਼ਾਦ ਹਥਿਆਰਾਂ ਦੀ ਗੈਰ-ਕਾਨੂੰਨੀ ਖਰੀਦ-ਵੇਚ ਦਾ ਧੰਦਾ ਕਰਦਾ ਸੀ। ਡਿਪਟੀ ਕਮਿਸ਼ਨਰ ਪੁਲਸ (ਸਪੈਸ਼ਲ) ਰਾਜੀਵ ਰੰਜਨ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਜੀ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਦਿਲਸ਼ਾਦ ਨਾਜਾਇਜ਼ ਹਥਿਆਰਾਂ ਦੀ ਵੱਡੀ ਖੇਪ ਲੈ ਕੇ ਧੌਲਾ ਕੁਆਂ ਤੋਂ ਰਿੰਗ ਰੋਡ ਹੁੰਦੇ ਹੋਏ ਨਾਰਾਇਣਾ ਤੋਂ ਲੰਘੇਗਾ।

ਇਹ ਵੀ ਪੜ੍ਹੋ : ਸਕੂਲ 'ਚ ਆਇਆ ਮਗਰਮੱਛ, ਜੰਗਲਾਤ ਕਰਮਚਾਰੀਆਂ ਨੇ ਇਸ ਤਰ੍ਹਾਂ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 5.40 ਵਜੇ ਜਦੋਂ ਦਿਲਸ਼ਾਦ ਉੱਥੇ ਪਹੁੰਚਿਆ ਤਾਂ ਉਸ ਨੂੰ ਤੁਰੰਤ ਪੁਲਸ ਨੇ ਕਾਬੂ ਕਰ ਲਿਆ। ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਲੈਣ 'ਤੇ ਉਸ ਕੋਲੋਂ 15 ਅਰਧ-ਆਟੋਮੈਟਿਕ ਪਿਸਤੌਲ ਅਤੇ 45 ਕਾਰਤੂਸ ਬਰਾਮਦ ਕੀਤੇ ਗਏ। ਸਿੰਘ ਨੇ ਕਿਹਾ ਕਿ ਪੁੱਛ-ਗਿੱਛ ਕਰਨ 'ਤੇ ਇਹ ਖੁਲਾਸਾ ਹੋਇਆ ਕਿ ਦਿਲਸ਼ਾਦ ਉੱਤਰ ਪ੍ਰਦੇਸ਼ ਦੇ ਕੈਰਾਨ 'ਚ ਸਥਾਨਕ ਹਥਿਆਰ ਨਿਰਮਾਤਾਵਾਂ ਤੋਂ ਹਥਿਆਰ ਖਰੀਦਦਾ ਹੈ ਅਤੇ ਉਨ੍ਹਾਂ ਨੂੰ ਬਾਗਪਤ ਅਤੇ ਸ਼ਾਮਲੀ 'ਚ ਵੇਚਦਾ ਸੀ। ਉਨ੍ਹਾਂ ਕਿਹਾ,''ਜ਼ਬਤ ਹਥਿਆਰਾਂ ਦੀ ਦਿੱਲੀ ਅਤੇ ਉੱਤਰ ਪ੍ਰਦੇਸ਼ 'ਚ ਵੱਖ-ਵੱਖ ਮਾਫੀਆ ਸਰਗਨਾਂ ਨੂੰ ਸਪਲਾਈ ਕੀਤੀ ਜਾਣੀ ਸੀ। ਦੋਸ਼ੀ 'ਤੇ ਆਰਮਜ਼ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।'' ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸੰਬੰਧਤ ਹੇਠਲੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਚਾਰ ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News