ਫ਼ੌਜ ਨੇ ਰਾਜੌਰੀ ’ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ, ਇਕ ਅੱਤਵਾਦੀ ਢੇਰ

11/26/2021 9:56:52 AM

ਜੰਮੂ (ਵਾਰਤਾ)– ਫ਼ੌਜ ਨੇ ਜੰਮੂ ਕਸ਼ਮੀਰ ’ਚ ਰਾਜੌਰੀ ਜ਼ਿਲ੍ਹੇ ਦੇ ਭਿੰਬਰ ਗਲੀ ਸੈਕਟਰ ’ਚ ਕੰਟਰੋਲ ਰੇਖਾ (ਐੱਲ.ਓ.ਸੀ.) ’ਤੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਅਤੇ ਇਕ ਅੱਤਵਾਦੀ ਢੇਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਭੀਖ ਨਹੀਂ ਨੌਕਰੀ ਦਿਓ! ਸੜਕ ’ਤੇ ਰਹਿਣ ਵਾਲੀ ਇਹ ਜਨਾਨੀ ਹੈ ਕੰਪਿਊਟਰ ਸਾਇੰਸ ਗਰੈਜੂਏਟ

ਜੰਮੂ ਸਥਿਤ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਵੀਰਵਾਰ ਦੇਰ ਰਾਤ ਪਾਕਿਸਤਾਨ ਵਲੋਂ ਅੱਤਵਾਦੀਆਂ ਨੇ ਭਿੰਬਰ ਗਲੀ ’ਚ ਕੰਟਰੋਲ ਰੇਖਾ ਤੋਂ ਭਾਰਤੀ ਖੇਤਰ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ,‘‘ਭਾਰਤੀ ਫ਼ੌਜ ਦੇ ਸਰਗਰਮ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ ਇਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਸੁੱਟਿਆ ਹੈ।’’ ਬੁਲਾਰੇ ਨੇ ਦੱਸਿਆ ਕਿ ਇਕ ਅੱਤਵਾਦੀ ਦੀ ਲਾਸ਼, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਹਾਲੇ ਜਾਰੀ ਹੈ।

ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

DIsha

This news is Content Editor DIsha