ਪੀ.ਐੱਮ. ਮੋਦੀ ਨੇ ਕੀਤੀ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਬੈਠਕ

Wednesday, Feb 27, 2019 - 06:58 PM (IST)

ਪੀ.ਐੱਮ. ਮੋਦੀ ਨੇ ਕੀਤੀ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਬੈਠਕ

ਨਵੀਂ ਦਿੱਲੀ— ਬੁੱਧਵਾਰ ਸ਼ਾਮ ਨੂੰ ਭਾਰਤੀ ਪ੍ਰਧਾਨ ਨਰਿੰਦਰ ਮੋਦੀ ਨੇ ਤਿੰਨਾਂ (ਜਲ, ਥਲ ਤੇ ਹਵਾਈ) ਫੌਜ ਮੁਖੀਆਂ ਨਾਲ ਬੈਠਕ ਕੀਤੀ। ਮੰਨਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਇਹ ਬੈਠਕ ਕੀਤੀ ਗਈ ਹੈ। ਜੰਮੂ ਕਸ਼ਮੀਰ 'ਚ ਪਾਕਿਸਤਾਨੀ ਲੜਾਕੂ ਜਹਾਜ਼ਾਂ ਵੱਲੋਂ ਭਾਰਤੀ ਹਵਾਈ ਖੇਤਰ ਦਾ ਉਲੰਘਣ ਕੀਤੇ ਜਾਣ ਤੋਂ ਬਾਅਦ ਵੀ ਪੀ.ਐੱਮ. ਨੂੰ ਸੁਰੱਖਿਆ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ।

ਦੱਸਣਯੋਗ ਹੈ ਕਿ ਪਾਕਿਸਤਾਨੀ ਫੌਜ ਦਾਅਵਾ ਕਰ ਰਹੀ ਹੈ ਕਿ ਉਸ ਨੇ ਭਾਰਤੀ ਹਵਾਈ ਫੌਜ ਦੇ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਨੂੰ ਹਿਰਾਸਤ 'ਚ ਲਿਆ ਹੈ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਦਾਅਵੇ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਜੈਸ਼-ਏ-ਮੁਹੰਮਦ ਦੇ ਸਿਖਲਾਈ ਕੈਂਪ 'ਤੇ ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਹੋਏ ਨਵੇਂ ਹਾਦਸੇ ਦੇ ਮੱਦੇਨਜ਼ਰ ਬੁੱਧਵਾਰ ਸਵੇਰੇ ਪ੍ਰਧਾਨ ਮੰਤਰੀ ਦਫਤਰ 'ਚ ਸੁਰੱਖਿਆ ਤੇ ਖੁਫੀਆ ਵਿਭਾਗ ਦੇ ਚੋਟੀ ਦੇ ਅਧਿਕਾਰੀ ਇਕੱਠੇ ਹੋਏ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਫੌਜ, ਨੇਵੀ ਫੌਜ ਤੇ ਹਵਾਈ ਫੌਜ ਦੇ ਸੀਨੀਅਰ ਅਧਿਕਾਰੀ ਤੇ ਹੋਰ ਸੁਰੱਖਿਆ ਅਧਿਕਾਰੀ ਮੌਜੂਦਾ ਸੁਰੱਖਿਆ ਸਥਿਤੀ 'ਤੇ ਚਰਚਾ ਕਰਨ ਲਈ ਮਿਲੇ।

ਇਸ ਘਟਨਾ ਦੇ ਤਹਿਤ ਪਾਕਿਸਤਾਨ ਦੇ ਇਕ ਲੜਾਕੂ ਜਹਾਜ਼ ਨੂੰ ਮਾਰ ਗਿਰਾਇਆ ਗਿਆ, ਜਦਕਿ ਭਾਰਤੀ ਹਵਾਈ ਫੌਜ ਨੂੰ ਵੀ ਆਪਣਾ ਇਕ ਮਿਗ 21 ਗੁਆਉਣਾ ਪਿਆ। ਇਕ ਕਾਰਵਾਈ ਦੌਰਾਨ ਮਿਗ ਦੇ ਪਾਇਲਟ ਲਾਪਤਾ ਹੋ ਗਏ। ਜੰਮੂ ਖੇਤਰ ਦੇ ਰਾਜੌਰੀ 'ਚ ਪਾਕਿਸਤਾਨ ਦੇ ਇਕ ਐੱਫ-16 ਲੜਾਕੂ ਜਹਾਜ਼ ਨੂੰ ਫੌਜ ਨੇ ਤਬਾਹ ਕਰ ਦਿੱਤਾ। 


author

Inder Prajapati

Content Editor

Related News